ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੋਨਮ ਕਪੂਰ ਨੂੰ ਜਨਮ ਦਿਨ ’ਤੇ ਪਤੀ ਵੱਲੋਂ ਮਿਲਿਆ ਵਿਸ਼ੇਸ਼ ਤੋਹਫ਼ਾ

08:46 AM Jun 10, 2024 IST

ਮੁੰਬਈ: ਬੌਲੀਵੁੱਡ ਅਦਾਕਾਰਾ ਸੋਨਮ ਕਪੂਰ ਅੱਜ ਆਪਣਾ 39ਵਾਂ ਜਨਮ ਦਿਨ ਮਨਾ ਰਹੀ ਹੈ। ਇਸ ਮੌਕੇ ਸੋਨਮ ਦੇ ਪਤੀ ਆਨੰਦ ਆਹੂਜਾ ਨੇ ਉਸ ਨੂੰ ਵਿਸ਼ੇਸ਼ ਤੋਹਫ਼ਾ ਦਿੱਤਾ ਹੈ ਜਿਸ ਦੀ ਝਲਕ ਸੋਨਮ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਸੋਨਮ ਦੇ ਪਤੀ ਨੇ ਉਸ ਨੂੰ ਰਾਬਿੰਦਰਨਾਥ ਟੈਗੋਰ ਦੀ ਪੁਸਤਕ ‘ਗੀਤਾਂਜਲੀ’ ਤੋਹਫ਼ੇ ਵਜੋਂ ਦਿੱਤੀ ਹੈ। ਸੋਨਮ ਨੇ ਇੰਸਟਾਗ੍ਰਾਮ ਸਟੋਰੀਜ਼ ’ਤੇ ਇਸ ਪੁਸਤਕ ਦੀ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ ਵਿੱਚ ਲਿਖਿਆ ਹੈ, ‘ਮੇਰੇ ਸ਼ਾਨਦਾਰ ਪਤੀ ਵੱਲੋਂ ਜਨਮ ਦਿਨ ਦਾ ਤੋਹਫ਼ਾ... ਟੈਗੋਰ ਦੀ ਪੁਸਤਕ ‘ਗੀਤਾਂਜਲੀ’ ਦਾ ਅੰਗਰੇਜ਼ੀ ਵਿੱਚ ਅਨੁਵਾਦ ਕੀਤਾ ਗਿਆ ਪਹਿਲਾ ਸੰਸਕਰਨ, ਧੰਨਵਾਦ @ਆਨੰਦ ਆਹੂਜਾ, ਮੈਨੂੰ ਨਹੀਂ ਪਤਾ ਕਿ ਮੈਂ ਕੀ ਕੀਤਾ ਹੈ ਜੋ ਮੈਨੂੰ ਤੁਸੀਂ ਮਿਲੇ।’ ਇਸ ਤੋਂ ਇਲਾਵਾ ਇੱਕ ਹੋਰ ਸਟੋਰੀ ਵਿੱਚ ਸੋਨਮ ਨੂੰ ਕੈਮਰੇ ਲਈ ਪੋਜ਼ ਦਿੰਦਿਆਂ ਦੇਖਿਆ ਜਾ ਸਕਦਾ ਹੈ ਜਦੋਂ ਉਹ ਕਿਤਾਬ ਖੋਲ੍ਹਦੀ ਹੈ ਅਤੇ ਪਹਿਲੇ ਕੁਝ ਪੰਨਿਆਂ ਦੀ ਝਲਕ ਪੇਸ਼ ਕਰਦੀ ਹੈ। ਦੱਸਣਾ ਬਣਦਾ ਹੈ ਕਿ ਸੋਨਮ ਅਤੇ ਆਨੰਦ ਦਾ ਵਿਆਹ 8 ਮਈ, 2018 ਨੂੰ ਹੋਇਆ ਸੀ। ਉਨ੍ਹਾਂ ਦੇ ਘਰ ਸਾਲ 2022 ਵਿੱਚ ਪੁੱਤਰ ਨੇ ਜਨਮ ਲਿਆ ਸੀ। ਵਰਕ ਫਰੰਟ ’ਤੇ ਸੋਨਮ ਨੂੰ ਆਖ਼ਰੀ ਵਾਰ 2023 ਦੀ ਕ੍ਰਾਈਮ ਥ੍ਰਿਲਰ ਫਿਲਮ ‘ਬਲਾਈਂਡ’ ਵਿੱਚ ਦੇਖਿਆ ਗਿਆ ਸੀ। ਉਹ ਆਪਣੀ ਅਗਲੀ ਫਿਲਮ ‘ਬੈਟਲ ਫਾਰ ਬਿਟੋਰਾ’ ਦੀ ਸ਼ੂਟਿੰਗ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। -ਏਐੱਨਆਈ

Advertisement

Advertisement
Advertisement