ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੱਦਾਖ ਭਵਨ ’ਚ ਭੁੱਖ ਹੜਤਾਲ ’ਤੇ ਬੈਠੇ ਰਹੇ ਸੋਨਮ ਵਾਂਗਚੁਕ

07:29 AM Oct 08, 2024 IST
ਲੱਦਾਖ ਭਵਨ ਅੱਗੇ ਧਰਨਾ ਦੇ ਰਹੇ ਵਾਤਾਵਰਣ ਕਾਰਕੁਨ ਸੋਨਮ ਵਾਂਗਚੁੱਕ ਨਾਲ ਗੱਲਬਾਤ ਕਰਦੇ ਹੋਏ ਸੀਪੀਐਮ ਆਗੂ ਬਰਿੰਦਾ ਕਰਾਤ। -ਫੋਟੋ: ਪੀਟੀਆਈ

ਨਵੀਂ ਦਿੱਲੀ, 7 ਅਕਤੂਬਰ
ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਅੱਜ ਵੀ ਇੱਥੇ ਲੱਦਾਖ ਭਵਨ ’ਚ ਰੁਕੇ ਰਹੇ ਅਤੇ ਮੁਜ਼ਾਹਰਾਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜੰਤਰ-ਮੰਤਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਵਾਂਗਚੁਕ ਲੱਦਾਖ ਨੂੰ ਛੇਵੀਂ ਅਨੁਸੂਚੀ ’ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਵਾਂਗਚੁਕ ਤੇ ਉਨ੍ਹਾਂ ਦੇ ਹਮਾਇਤੀ ਆਪਣੀਆਂ ਮੰਗਾਂ ਨੂੰ ਲੈ ਕੇ ਲੇਹ ਤੋਂ ਦਿੱਲੀ ਤੱਕ ਪੈਦਲ ਮਾਰਚ ਕਰਦੇ ਹੋਏ ਪੁੱਜੇ ਅਤੇ 30 ਸਤੰਬਰ ਨੂੰ ਰਾਜਧਾਨੀ ਦੀ ਸਿੰਘੂ ਹੱਦ ’ਤੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ।
ਸੋਨਮ ਵਾਂਗਚੁਕ ਨੇ ਕਿਹਾ ਕਿ ਉਹ ਤੇ ਉਸ ਦੇ ਹਮਾਇਤੀ ਉਦੋਂ ਤੱਕ ਲੱਦਾਖ ਭਵਨ ’ਚ ਰਹਿਣਗੇ, ਜਦੋਂ ਤੱਕ ਅਧਿਕਾਰੀ ਇਹ ਨਹੀਂ ਦਸ ਦਿੰਦੇ ਕਿ ਉਹ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਕਦੋਂ ਮੁਲਾਕਾਤ ਕਰ ਸਕਦੇ ਹਨ। ‘ਦਿੱਲੀ ਚਲੋ ਪੈਦਲ ਯਾਤਰਾ’ ਦੀ ਅਗਵਾਈ ਲੇਹ ਏਪੈਕਸ ਬਾਡੀ (ਐੱਲਏਬੀ) ਵੱਲੋਂ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲੀਸ ਨੇ 2 ਅਕਤੂਬਰ ਦੀ ਰਾਤ ਨੂੰ ਰਿਹਾਅ ਕਰ ਦਿੱਤਾ ਸੀ। ਵਾਂਗਚੁਕ ਲੰਘੀ ਸ਼ਾਮ ਕਰੀਬ 4 ਵਜੇ ਲੱਦਾਖ ਭਵਨ ਦੇ ਬਾਹਰ ਨਿਕਲੇ ਤੇ ਐਲਾਨ ਕੀਤਾ ਕਿ ਉਹ ਭੁੱਖ ਹੜਤਾਲ ’ਤੇ ਬੈਠਣ ਜਾ ਰਹੇ ਹਨ। ਐੱਲਏਬੀ ਦੇ ਮੈਂਬਰ ਨੇ ਅੱਜ ਪੀਟੀਆਈ ਨੂੰ ਦੱਸਿਆ ਕਿ ਅਧਿਕਾਰੀਆਂ ਨੇ ਹਾਲੇ ਤੱਕ ਮੁਜ਼ਾਹਰਾਕਾਰੀਆਂ ਨੂੰ ਆਪਣਾ ਅੰਦੋਲਨ ਜਾਰੀ ਰੱਖਣ ਲਈ ਕਿਸੇ ਬਦਲਵੀਂ ਥਾਂ ’ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਲਈ ਲੱਦਾਖ ਭਵਨ ’ਚ ਹੀ ਭੁੱਖ ਹੜਤਾਲ ਜਾਰੀ ਰਹੇਗੀ।

Advertisement

Zਥਾਂ ਨਾ ਮਿਲਣ ’ਤੇ ਪ੍ਰਦਰਸ਼ਨ ਸ਼ੁਰੂ ਕੀਤਾ: ਵਾਂਗਚੁਕ

ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਬੀਤੇ ਦਿਨ ਮੀਡੀਆ ਨਾਲ ਗੱਲਬਾਤ ਕਰਦਿਆਂ ਵਾਂਗਚੁਕ ਨੇ ਕਿਹਾ ਸੀ ਕਿ ਅੰਦੋਲਨ ਲਈ ਥਾਂ ਨਾ ਮਿਲਣ ਮਗਰੋਂ ਉਨ੍ਹਾਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਲੱਦਾਖ ਭਵਨ ’ਚ ਮੁਜ਼ਾਹਰਾ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ। ਪ੍ਰਦਰਸ਼ਨਕਾਰੀ ਸੰਵਿਧਾਨ ਦੀ ਛੇਵੀਂ ਅਨੁਸੂਚੀ ਤਹਿਤ ਲੱਦਾਖ ਨੂੰ ਸ਼ਾਮਲ ਕਰਨ ਤੋਂ ਇਲਾਵਾ, ਲੱਦਾਖ ਲਈ ਇੱਕ ਲੋਕ ਸੇਵਾ ਕਮਿਸ਼ਨ ਅਤੇ ਲੇਹ ਤੇ ਕਾਰਗਿਲ ਜ਼ਿਲ੍ਹਿਆਂ ਲਈ ਵੱਖਰੀਆਂ ਲੋਕ ਸਭਾ ਸੀਟਾਂ ਦੀ ਮੰਗ ਵੀ ਕਰ ਰਹੇ ਹਨ। -ਪੀਟੀਆਈ

Advertisement
Advertisement