ਸੋਨੀਪਤ: ਪਟਾਕਾ ਫੈਕਟਰੀ ’ਚ ਧਮਾਕਾ; ਤਿੰਨ ਹਲਾਕ
07:40 AM Sep 29, 2024 IST
Advertisement
ਚੰਡੀਗੜ੍ਹ, 28 ਸਤੰਬਰ
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸਥਿਤ ‘ਗ਼ੈਰ-ਕਾਨੂੰਨੀ’ ਪਟਾਕਾ ਫੈਕਟਰੀ ’ਚ ਧਮਾਕਾ ਹੋਣ ਕਾਰਨ ਦੋ ਮਹਿਲਾਵਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਨੌਂ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਰਿਡਾਊ ਪਿੰਡ ਵਿੱਚ ਫੈਕਟਰੀ ’ਚ ਜਦੋਂ ਧਮਾਕਾ ਹੋਇਆ ਤਾਂ ਮੌਕੇ ’ਤੇ ਕੁੱਝ ਕਾਮੇ ਅਤੇ ਪਰਿਵਾਰ ਦੇ ਮੈਂਬਰ ਮੌਜੂਦ ਸੀ। ਸੋਨੀਪਤ ਦੇ ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਵਿੱਚ ਧਮਾਕੇ ਕਾਰਨ ਉੱਥੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਜਾਂਚ ਜਾਰੀ ਹੈ। ਅਧਿਕਾਰੀ ਨੇ ਕਿਹਾ, ‘ਹਾਦਸੇ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਦੋ ਮਹਿਲਾਵਾਂ ਅਤੇ ਇੱਕ ਬੱਚਾ ਸ਼ਾਮਲ ਹੈ। ਜ਼ਖ਼ਮੀ ਹੋਏ ਨੌਂ ਜਣਿਆਂ ਨੂੰ ਰੋਹਤਕ ਦੇ ਪੀਜੀਆਈਐੱਮਐੱਸ ਹਸਪਤਾਲ ਭਰਤੀ ਕਰਵਾਇਆ ਗਿਆ ਹੈ।’ ਅਧਿਕਾਰੀ ਨੇ ਦੱਸਿਆ ਕਿ ਗ਼ੈਰਕਾਨੂੰਨੀ ਫੈਕਟਰੀ ਵਿੱਚ ਪਟਾਕੇ ਬਣਾਉਣ ਲਈ ਵਰਤੇ ਜਾਣ ਵਾਲੇ ਰਸਾਇਣ ’ਚ ਅੱਗ ਲੱਗੀ ਸੀ, ਜਿਸ ਕਾਰਨ ਧਮਾਕਾ ਹੋਇਆ। -ਪੀਟੀਆਈ
Advertisement
Advertisement
Advertisement