ਸੋਨੀ ਨੂੰ 14 ਦਨਿਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ
08:01 AM Jul 20, 2023 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਜੁਲਾਈ
ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ 14 ਦਨਿਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਸੋਨੀ ਦੇ ਵਕੀਲ ਪਰਦੀਪ ਸੈਣੀ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪੁਲੀਸ ਰਿਮਾਂਡ ’ਚ ਦੋ ਦਨਿ ਦਾ ਵਾਧਾ ਕਰਨ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਮੰਗ ਰੱਦ ਕਰਦਿਆਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਉਨ੍ਹਾਂ ਸਥਾਨਕ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਸੋਨੀ ਦੀ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਦੌਰਾਨ ਕਿਸੇ ਹਸਪਤਾਲ ’ਚ ਰੱਖਿਆ ਜਾਵੇ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਨਿਯਮਤ ਇਲਾਜ ਹੋ ਸਕੇ।
Advertisement
Advertisement