Sonia Gandhi: ਸੋਨੀਆ ਗਾਂਧੀ ਨੇ ਗੰਗਾ ਰਾਮ ਹਸਪਤਾਲ ’ਚ ਕਰਵਾਈ ਮੈਡੀਕਲ ਜਾਂਚ
07:03 PM Jun 09, 2025 IST
ਨਵੀਂ ਦਿੱਲੀ, 9 ਜੂਨ
ਕਾਂਗਰਸ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰ ਗੰਗਾ ਰਾਮ ਹਸਪਤਾਲ (SGRH) ਵਿਚ ਜਾ ਕੇ ਆਪਣੀ ਮੈਡੀਕਲ ਜਾਂਚ ਕਰਵਾਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ।
ਇਹ ਸਿਹਤ ਜਾਂਚ 78 ਸਾਲਾ ਗਾਂਧੀ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ (Indira Gandhi Medical College Hospital in Shimla) ਲਿਜਾਏ ਜਾਣ ਤੋਂ ਦੋ ਦਿਨ ਬਾਅਦ ਹੋਈ ਹੈ। ਸੀਨੀਅਰ ਕਾਂਗਰਸੀ ਨੇਤਾ ਨਿੱਜੀ ਦੌਰੇ 'ਤੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਵਿੱਚ ਸਨ।
ਆਈਜੀਐਮਸੀ ਦੇ ਡਿਪਟੀ ਮੈਡੀਕਲ ਸੁਪਰਡੈਂਟ ਡਾ. ਅਮਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੱਧ ਸੀ, ਪਰ ਉਂਝ ਸਭ ਕੁਝ ਆਮ ਵਰਗਾ ਸੀ। ਇੱਕ ਸੂਤਰ ਨੇ ਦੱਸਿਆ ਕਿ ਉਨ੍ਹਾਂ ਨੇ ਐਸਜੀਆਰਐਚ ਦਾ ਦੌਰਾ ਕੀਤਾ ਅਤੇ ਡਾਕਟਰੀ ਜਾਂਚ ਤੇ ਕੁਝ ਟੈਸਟ ਕਰਵਾਏ।
ਫਰਵਰੀ ਵਿੱਚ, ਗਾਂਧੀ ਨੂੰ ਥੋੜ੍ਹੇ ਸਮੇਂ ਲਈ ਐਸਜੀਆਰਐਚ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰਾਂ ਦੀ ਇੱਕ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। -ਪੀਟੀਆਈ
Advertisement
Advertisement