Sonmarg market ਜੰਮੂ ਕਸ਼ਮੀਰ: ਸੋਨਮਾਰਗ ਬਾਜ਼ਾਰ ਵਿਚ ਭਿਆਨਕ ਅੱਗ ਲੱਗੀ
ਸ੍ਰੀਨਗਰ, 8 ਫਰਵਰੀ
ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਮਕਬੂਲ ਰਿਜ਼ੌਰਟ ਟਾਊਨ ਸੋਨਮਰਗ ਦੇ ਬਾਜ਼ਾਰ ਵਿਚ ਸ਼ਨਿੱਚਰਵਾਰ ਨੂੰ ਭਿਆਨਕ ਅੱਗ ਲੱਗ ਗਈ। ਇਕ ਰੈਸਤਰਾਂ ਤੋਂ ਸ਼ੁਰੂ ਹੋਈ ਅੱਗ ਨੇ ਛੇਤੀ ਨੇੜਲੀਆਂ ਦੁਕਾਨਾਂ ਨੂੰ ਵੀ ਆਪਣੀ ਜੱਦ ਵਿਚ ਲੈ ਲਿਆ। ਅਧਿਕਾਰੀਆਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਲਈ ਮੌਕੇ ’ਤੇ ਪੁੱਜ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਉਹ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿਚ ਹਨ। ਅਬਦੁੱਲਾ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਸੋਨਮਾਰਗ ਮਾਰਕੀਟ ਵਿੱਚ ਭਿਆਨਕ ਅੱਗ ਦੀ ਘਟਨਾ ਤੋਂ ਬਹੁਤ ਦੁਖੀ ਹਾਂ। ਮੇਰਾ ਦਫ਼ਤਰ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿਚ ਹੈ। ਅਸੀਂ ਇਸ ਔਖੀ ਘੜੀ ਵਿਚ ਪੀੜਤ ਪਰਿਵਾਰਾਂ ਤੇ ਕਾਰੋਬਾਰਾਂ ਨਾਲ ਖੜ੍ਹੇ ਹਾਂ। ਇਸ ਔਖੀ ਘੜੀ ਵਿੱਚ ਅਸੀਂ ਤੁਹਾਡੇ ਨਾਲ ਇਕਮੁੱਠ ਖੜ੍ਹੇ ਹਾਂ ਅਤੇ ਤੁਹਾਡੀ ਸਿਹਤਯਾਬੀ ਲਈ ਹਰ ਸੰਭਵ ਮਦਦ ਕਰਾਂਗੇ।’’ -ਪੀਟੀਆਈ