For the best experience, open
https://m.punjabitribuneonline.com
on your mobile browser.
Advertisement

ਪੁੱਤਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਪਿਓ ਦਾ ਕਤਲ

07:58 AM Oct 03, 2024 IST
ਪੁੱਤਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਪਿਓ ਦਾ ਕਤਲ
Advertisement

ਪੱਤਰ ਪ੍ਰੇਰਕ
ਜ਼ੀਰਾ, 2 ਅਕਤੂਬਰ
ਇਥੇ ਪੁੱਤਰਾਂ ਨੇ ਆਪਣੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਥਿਤ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ ਵਾਸੀ ਜ਼ੀਰਾ ਵਜੋਂ ਹੋਈ ਹੈ। ਪੁਲੀਸ ਨੇ ਉਸ ਦੇ ਪੁੱਤਰ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਰਛਪਾਲ ਸਿੰਘ ਵਾਸੀ ਜ਼ੀਰਾ ਦੇ ਕਿਰਾਏਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਨੇ ਅੱਜ ਮਕਾਨ ਖਾਲੀ ਕਰਨਾ ਸੀ। ਉਹ ਆਪਣਾ ਸਾਮਾਨ ਚੁੱਕ ਰਿਹਾ ਸੀ। ਉਸ ਦੇ ਮਕਾਨ ਮਾਲਕ ਦਾ ਝਗੜਾ ਹੋ ਗਿਆ। ਉਸ ਦੇ ਪੁੱਤਰਾਂ ਨੇ ਸਵੇਰੇ ਤੇਜ਼ਧਾਰ ਹਥਿਆਰਾਂ ਨਾਲ ਰਛਪਾਲ ਸਿੰਘ ਨੂੰ ਜ਼ਖਮੀ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ਵਿੱਚ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸਿਟੀ ਜ਼ੀਰਾ ਪੁਲੀਸ ਵੱਲੋਂ ਰਛਪਾਲ ਸਿੰਘ ਦੇ ਇੱਕ ਪੁੱਤਰ ਵਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

joginder kumar

View all posts

Advertisement