Soren meets Modi: ਝਾਰਖੰਡ: ਹੇਮੰਤ ਸੋਰੇਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ, 26 ਨਵੰਬਰ
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਉਨ੍ਹਾਂ ਦੀ ਪਤਨੀ ਕਲਪਨਾ ਸੋਰੇਨ ਨੇ ਦਿੱਲੀ ਵਿਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਮੀਟਿੰਗ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਸੋਰੇਨ ਨਾਲ ਉਨ੍ਹਾਂ ਦੀ ਪਤਨੀ ਕਲਪਨਾ ਸੋਰੇਨ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸੋਰੇਨ ਨੇ ਐਕਸ ’ਤੇ ਇਕ ਪੋਸਟ ਪਾ ਕੇ ਦੱਸਿਆ ਕਿ ਉਨ੍ਹਾਂ ਨੇ 28 ਨਵੰਬਰ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਇਸ ਦੀ ਕੈਪਸ਼ਨ ਵਿਚ ਲਿਖਿਆ, ‘ਦਿੱਲੀ ਵਿੱਚ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ @narendramodi ਜੀ ਨੂੰ ਮਿਲੇ ਅਤੇ ਉਨ੍ਹਾਂ ਨੂੰ 28 ਨਵੰਬਰ ਨੂੰ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।’ਹੇਮੰਤ ਸੋਰੇਨ ਨੇ ਇਸ ਸਬੰਧੀ X ’ਤੇ ਹਿੰਦੀ ਵਿੱਚ ਪੋਸਟ ਨਸ਼ਰ ਕੀਤੀ। ਦੱਸਣਾ ਬਣਦਾ ਹੈ ਕਿ ਝਾਰਖੰਡ ਮੁਕਤੀ ਮੋਰਚਾ ਨੇ ਇੰਡੀਆ ਗੱਠਜੋੜ ਨਾਲ ਭਾਈਵਾਲੀ ਤਹਿਤ ਇਹ ਚੋਣਾਂ ਜਿੱਤੀਆਂ ਹਨ। ਪੀਟੀਆਈ