ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

06:55 AM Nov 29, 2024 IST
ਹੇਮੰਤ ਸੋਰੇਨ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਂਦੇ ਹੋਏ ਅਤੇ (ਸੱਜੇ)ਮਮਤਾ ਬੈਨਰਜੀ, ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਭਗਵੰਤ ਮਾਨ, ਅਖਿਲੇਸ਼ ਯਾਦਵ ਤੇ ਤੇਜਸਵੀ ਯਾਦਵ ਸਮਾਗਮ ’ਚ ਸ਼ਿਰਕਤ ਕਰਦੇ ਹੋਏ। -ਫੋਟੋਆਂ: ਪੀਟੀਆਈ

ਰਾਂਚੀ, 28 ਨਵੰਬਰ
ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੇ ਅੱਜ ਇੱਥੇ ਸਮਾਗਮ ਦੌਰਾਨ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਇਸ 49 ਸਾਲਾ ਕਬਾਇਲੀ ਆਗੂ ਨੂੰ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨੇ ਮੁੱਖ ਮੰਤਰੀ ਵਜੋਂ ਅਹੁਦੇ ਤੇ ਰਾਜ਼ਦਾਰੀ ਦੀ ਸਹੁੰ ਚੁਕਾਈ। ਹਲਫ਼ਦਾਰੀ ਸਮਾਗਮ ਸੂਬੇ ਦੀ ਰਾਜਧਾਨੀ ਰਾਂਚੀ ਦੇ ਮੋਰਾਬਾਦੀ ਮੈਦਾਨ ਵਿੱਚ ਹੋਇਆ, ਜਿਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ‘ਇੰਡੀਆ’ ਗੱਠਜੋੜ ਦੇ ਵੱਡੀ ਗਿਣਤੀ ਆਗੂ ਮੌਜੂਦ ਸਨ।
ਸਹੁੰ ਚੁੱਕਣ ਪੁੱਜੇ ਹੇਮੰਤ ਸੋਰੇਨ ਨੇ ਕੁੜਤਾ ਅਤੇ ਪਜ਼ਾਮਾ ਪਹਿਨਿਆ ਹੋਇਆ ਸੀ। ਉਹ ਹਲਫ਼ ਲੈਣ ਤੋਂ ਪਹਿਲਾਂ ਜੇਐੱਮਐੱਮ ਦੇ ਪ੍ਰਧਾਨ ਅਤੇ ਆਪਣੇ ਪਿਤਾ ਸ਼ਿਬੂ ਸੋਰੇਨ ਨੂੰ ਮਿਲੇ। ਜੇਐੱਮਐੱਮ ਆਗੂ ਹੇਮੰਤ ਸੋਰੇਨ ਦਾ ਮੁੱਖ ਮੰਤਰੀ ਵਜੋਂ ਇਹ ਚੌਥਾ ਕਾਰਜਕਾਲ ਹੈ। ਹੇਮੰਤ ਸੋਰੇਨ ਨੇ ਹਾਲੀਆ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਗਮਲੀਏਲ ਹੇਮਬਰੌਮ ਨੂੰ 39,791 ਵੋਟਾਂ ਦੇ ਫਰਕ ਨਾਲ ਹਰਾ ਕੇ ਆਪਣੀ ਐੱਸਟੀ ਰਾਖਵੀਂ ਬਰਹੈਤ ਸੀਟ ਬਰਕਰਾਰ ਰੱਖੀ ਹੈ। ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਨੇ 81 ਮੈਂਬਰੀ ਝਾਰਖੰਡ ਵਿਧਾਨ ਸਭਾ ਵਿੱਚ 56 ਸੀਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ, ਜਦਕਿ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਨੂੰ 24 ਸੀਟਾਂ ਉਤੇ ਹੀ ਸਬਰ ਕਰਨਾ ਪਿਆ। ਹੇਮੰਤ ਸੋਰੇਨ ਨੇ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਕਿਹਾ ਕਿ ਦਸੰਬਰ ਤੋਂ ‘ਮੰਈਆਂ ਸੰਮਾਨ ਯੋਜਨਾ’ ਤਹਿਤ ਹਰ ਮਹਿਲਾ ਲਾਭਪਾਤਰੀ ਦੇ ਬੈਂਕ ਖਾਤੇ ’ਚ 2500 ਰੁਪਏ ਮਹੀਨਾ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਝਾਰਖੰਡ ਦੇ ਗਰੀਬਾਂ, ਵਾਂਝੇ ਤੇ ਸ਼ੋਸ਼ਿਤ ਲੋਕਾਂ ਸਮੇਤ ਸਮਾਜ ਦੇ ਹਰ ਵਰਗ ਲਈ ਦਿਨ ਰਾਤ ਕੰਮ ਕਰੇਗੀ। ਸਮਾਗਮ ਤੋਂ ਬਾਅਦ ਉਨ੍ਹਾਂ ਬਿਰਸਾ ਮੁੰਡਾ ਤੇ ਸਿਦੋ-ਕਾਨਹੋ ਜਿਹੇ ਆਦਿਵਾਸੀ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। -ਪੀਟੀਆਈ

Advertisement

Advertisement