ਸੋਰੇਨ ਅੱਜ ਲੈਣਗੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਹਲਫ਼
05:48 AM Nov 28, 2024 IST
Advertisement
ਰਾਂਚੀ, 27 ਨਵੰਬਰ
ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਭਲਕੇ 28 ਨਵੰਬਰ ਨੂੰ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਮੋਰਾਬਦੀ ਗਰਾਊਂਡ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਵੱਖ-ਵੱਖ ਰਾਜਸੀ ਆਗੂਆਂ ਤੋਂ ਇਲਾਵਾ ਕਈ ਅਹਿਮ ਸ਼ਖ਼ਸੀਅਤਾਂ ਤੇ ਇੰਡੀਆ ਗੱਠਜੋੜ ਦੇ ਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਸ਼ਾਮ 4 ਵਜੇ ਸ੍ਰੀ ਸੋਰੇਨ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਸੂਬੇ ਦੇ ਮੁੱਖ ਮੰਤਰੀ ਵਜੋਂ ਸ੍ਰੀ ਸੋਰੇਨ ਦੀ ਇਹ ਚੌਥੀ ਪਾਰੀ ਹੋਵੇਗੀ। ਇਸ ਮੌਕੇ ਸ੍ਰੀ ਸੋਰੇਨ ਨੇ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤੇ ਯੂ-ਟਿਊਬ ਲਿੰਕ ਵੀ ਸਾਂਝਾ ਕੀਤਾ ਜਿਸ ’ਤੇ ਇਸ ਸਮਾਗਮ ਦੀ ਕਾਰਵਾਈ ਲਾਈਵ ਕੀਤੀ ਜਾਵੇਗੀ। ਸਹੁੰ ਚੁੱਕ ਸਮਾਗਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। -ਪੀਟੀਆਈ
Advertisement
Advertisement
Advertisement