For the best experience, open
https://m.punjabitribuneonline.com
on your mobile browser.
Advertisement

‘ਸੌਰੀ ਡੈਡੀ ਮੈਂ ਕਾਬਿਲ ਨਹੀਂ ਬਣ ਸਕਿਆ’

09:01 AM Oct 12, 2024 IST
‘ਸੌਰੀ ਡੈਡੀ ਮੈਂ ਕਾਬਿਲ ਨਹੀਂ ਬਣ ਸਕਿਆ’
Advertisement

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 11 ਅਕਤੂਬਰ
ਇਥੋਂ ਦੇ ਪ੍ਰਾਈਵੇਟ ਹਸਪਤਾਲ ਵਿੱਚ ਨੌਕਰੀ ਕਰਦੇ ਨੌਜਵਾਨ ਨੇ ਹਸਪਤਾਲ ਵਿੱਚ ਹੀ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਮਾਛੀਵਾੜਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਨੌਕਰੀ ਕਰਦਾ ਸੀ। ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿੱਚ ਆਇਆ ਤਾਂ ਉਹ ਪੱਖੇ ਨਾਲ ਲਟਕ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਪਵਿੱਤਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਆਤਮ ਹੱਤਿਆ ਕਰਨ ਤੋਂ ਪਹਿਲਾਂ ਜਸਪ੍ਰੀਤ ਸਿੰਘ ਨੇ ਖ਼ੁਦਕੁਸ਼ੀ ਨੋਟ ਲਿਖਿਆ, ਜਿਸ ਵਿੱਚ ਉਸ ਨੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ, ਜਿਸ ਕਾਰਨ ਉਹ ਆਤਮ ਹੱਤਿਆ ਕਰ ਰਿਹਾ ਹੈ। ਇਸ ਵਿੱਚ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਇਲਜ਼ਾਮ ਲਗਾਇਆ ਜਾਵੇ। ਨੋਟ ਦੇ ਅਖੀਰ ਵਿੱਚ ਲਿਖਿਆ,‘ਸੌਰੀ ਡੈਡੀ, ਮੈਂ ਕਾਬਿਲ ਨਹੀਂ ਬਣ ਸਕਿਆ।’

Advertisement

Advertisement
Advertisement
Author Image

sukhwinder singh

View all posts

Advertisement