ਐੱਸਪੀ ਵੱਲੋਂ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ
ਖੇਤਰੀ ਪ੍ਰਤੀਨਿਧ
ਪਟਿਆਲਾ, 7 ਜੁਲਾਈ
ਜ਼ਿਲ੍ਹਾ ਪਟਿਆਲਾ ਸਾਂਝ ਕੇਂਦਰ ਅਧੀਨ ਆਉਂਦੇ ਸਾਂਝ ਕੇਂਦਰਾਂ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਪੁਲੀਸ ਲਾਈਨ ਦੇ ਕਮੇਟੀ ਹਾਲ ਵਿੱਚ ਕੀਤੀ ਗਈ। ਉਦਘਾਟਨ ਸੁਖਦੇਵ ਸਿੰਘ ਵਿਰਕ ਸਾਬਕਾ ਐਸਪੀ ਨੇ ਕੀਤਾ, ਪ੍ਰਧਾਨਗੀ ਐਸਆਈ ਝਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਪਟਿਆਲਾ ਨੇ ਕੀਤੀ। ਮੁੱਖ ਮਹਿਮਾਨ ਐਸਪੀ ਹੈਡਕੁਆਰਟਰ ਹਰਵੰਤ ਕੌਰ ਨੇ ਕਿਹਾ ਕਿ ਸਾਂਝ ਕੇਂਦਰ ਜਿੱਥੇ ਪਬਲਿਕ ਨੂੰ ਇੱਕ ਪਲੇਟਫ਼ਾਰਮ ਤੇ ਇਕੱਠੇ ਸੁਵਿਧਾਵਾਂ ਦੇ ਰਹੇ ਹਨ ਉੱਥੇ ਹੀ ਸਾਂਝ ਕੇਂਦਰਾਂ ਵੱਲੋਂ ਸਲੱਮ ਏਰੀਏ ਵਿੱਚ ਰਾਸ਼ਨ ਦੇਣਾ, ਲੋੜਵੰਦ ਮਰੀਜ਼ਾਂ ਲਈ ਦਿਵਾਈਆਂ ਦੇਣੀਆਂ, ਲੋੜਵੰਦ ਲੜਕੀਆਂ ਦੇ ਵਿਆਹ ਵਿਚ ਮਦਦ, ਖ਼ੂਨਦਾਨ ਕੈਂਪ, ਮੈਡੀਕਲ ਕੈਂਪ, ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਵਾਤਾਵਰਨ ਸ਼ੁੱਧਤਾ ਲਈ ਬੂਟੇ ਵੀ ਲਗਾਏ ਜਾਂਦੇ ਹਨ। ਇਸ ਮੌਕੇ ਸੁਖਦੇਵ ਸਿੰਘ ਵਿਰਕ ਸਾਬਕਾ ਐਸਪੀ ਨੇ ਸਾਰੇ ਕਮੇਟੀ ਮੈਂਬਰਾਂ ਨੂੰ ਵੱਧ ਤੋਂ ਵੱਧ ਸਮਾਜ ਸੇਵੀ ਕਾਰਜਾਂ ਲਈ ਪ੍ਰੇਰਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਐਸ ਆਈ ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਿਟੀ 1, ਸਾਂਝ ਕੇਂਦਰ ਸਿਟੀ 2 ਦੇ ਇੰਚਾਰਜ ਐਸ ਆਈ ਦਵਿੰਦਰਪਾਲ, ਸਾਂਝ ਕੇਂਦਰ ਦਿਹਾਤੀ ਦੇ ਇੰਚਾਰਜ ਏ ਐਸ ਆਈ ਇੰਚਾਰਜ ਸਿੰਘ, ਐਸ ਆਈ ਨਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਰਾਜਪੁਰਾ, ਐਸ ਆਈ ਸੁਰਿੰਦਰ ਕੁਮਾਰ ਇੰਚਾਰਜ ਸਾਂਝ ਕੇਂਦਰ ਨਾਭਾ, ਏ ਐਸ ਆਈ ਹਰਵਿੰਦਰ ਸਿੰਘ ਇੰਚਾਰਜ ਸਾਂਝ ਕੇਂਦਰ ਪਾਤੜਾਂ ਆਦਿ ਨੇ ਸ਼ਿਰਕਤ ਕੀਤੀ