For the best experience, open
https://m.punjabitribuneonline.com
on your mobile browser.
Advertisement

ਰਿਸ਼ਵਤ ਕਾਂਡ ਮਾਮਲੇ ’ਚ ਐੱਸਪੀ ਵੱਲੋਂ ਵਿਜੀਲੈਂਸ ਸਾਹਮਣੇ ਆਤਮ-ਸਮਰਪਣ

07:47 AM Mar 06, 2024 IST
ਰਿਸ਼ਵਤ ਕਾਂਡ ਮਾਮਲੇ ’ਚ ਐੱਸਪੀ ਵੱਲੋਂ ਵਿਜੀਲੈਂਸ ਸਾਹਮਣੇ ਆਤਮ ਸਮਰਪਣ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਜਸਵੰਤ ਜੱਸ
ਫਰੀਦਕੋਟ, 5 ਮਾਰਚ
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟ ਸੁਖੀਆ ਵਿੱਚ ਹੋਏ ਇੱਕ ਕਤਲ ਦੇ ਮਾਮਲੇ ਵਿੱਚ ਕਰੋੜਾਂ ਰੁਪਏ ਦੀ ਰਿਸ਼ਵਤ ਲੈਣ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਫਰੀਦਕੋਟ ਦੇ ਐੱਸਪੀ ਗਗਨੇਸ਼ ਕੁਮਾਰ ਸ਼ਰਮਾ ਨੇ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਰੱਦ ਹੋਣ ਮਗਰੋਂ ਅੱਜ ਦੇਰ ਸ਼ਾਮ ਵਿਜੀਲੈਂਸ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਹੈ। ਐਸ.ਪੀ ਦੇ ਨਾਲ ਦਲਾਲ ਦੀ ਭੂਮਿਕਾ ਨਿਭਾਉਣ ਵਾਲੇ ਜਸਵਿੰਦਰ ਸਿੰਘ ਨੇ ਵੀ ਖੁਦ ਨੂੰ ਵਿਜੀਲੈਂਸ ਸਾਹਮਣੇ ਪੇਸ਼ ਕਰ ਦਿੱਤਾ ਹੈ।
ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਐੱਸਪੀ ਗਗਨੇਸ਼ ਸ਼ਰਮਾ ਵੱਲੋਂ ਆਤਮ-ਸਮਰਪਣ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ ਐੱਸਪੀ ਤੇ ਜਸਵਿੰਦਰ ਸਿੰਘ ਨੂੰ ਇਲਾਕਾ ਮੈਜਿਸਟਰੇਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਵਿੱਚ ਹੁਣ ਤੱਕ ਡੀਐੱਸਪੀ ਸੁਸ਼ੀਲ ਕੁਮਾਰ ਤੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਸਮੇਤ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਕੇਸ ਵਿੱਚ ਫਰੀਦਕੋਟ ਰੇਂਜ ਦੇ ਸਾਬਕਾ ਆਈਜੀ ਦਾ ਨਾਂ ਵੀ ਬੋਲਦਾ ਹੈ ਤੇ ਵਿਜੀਲੈਂਸ ਬਿਊਰੋ ਨੇ ਆਈਜੀ ਨੂੰ ਮੁਲਜ਼ਮ ਬਣਾਉਣ ਲਈ ਪੰਜਾਬ ਸਰਕਾਰ ਤੋਂ ਲੋੜੀਂਦੀ ਮਨਜ਼ੂਰੀ ਮੰਗੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×