For the best experience, open
https://m.punjabitribuneonline.com
on your mobile browser.
Advertisement

ਪੰਜਾਬ ਤੇ ਹਿਮਾਚਲ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਸਪੈਸ਼ਲ ਨਾਕਾਬੰਦੀ

09:06 AM Apr 15, 2024 IST
ਪੰਜਾਬ ਤੇ ਹਿਮਾਚਲ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਸਪੈਸ਼ਲ ਨਾਕਾਬੰਦੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਅਪਰੈਲ
ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੰਜਾਬ ਪੁਲੀਸ ਤੇ ਹਿਮਾਚਲ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਅੱਡਾ ਜੇਜੋਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਐੱਸਐੱਸਪੀ ਸੁਰੇਂਦਰ ਲਾਂਬਾ ਦੀਆਂ ਹਦਾਇਤਾਂ ’ਤੇ ਅੱਜ ਡੀਐੱਸਪੀ (ਇਨਵੈਸਟੀਗੇਸ਼ਨ) ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਚੱਬੇਵਾਲ ਪੁਲੀਸ, ਬੀਐੱਸਐੱਫ਼ ਫੋਰਸ ਅਤੇ ਆਬਕਾਰੀ ਵਿਭਾਗ ਦੇ ਕਰਮਚਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਕਰੀਬ 200 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 12 ਵਾਹਨਾਂ ਦੇ ਚਲਾਨ ਕੀਤੇ ਗਏ। ਲੋਕਾਂ ਨੂੰ ਪੁਲੀਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਡੀਐੱਸਪੀ ਸਬ ਡਿਵੀਜ਼ਨ ਹਰੋਲੀ ਮੋਹਣ ਰਾਵਤ, ਇੰਸਪੈਕਟਰ ਸੁਨੀਲ ਕੁਮਾਰ ਮੌਜੂਦ ਸਨ।

Advertisement

Advertisement
Author Image

Advertisement
Advertisement
×