ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਕਮੇਟੀ ਵੱਲੋਂ ਸਿੱਖ ਕਤਲੇਆਮ ਦੇ ਪਰਿਵਾਰਾਂ ਲਈ ਵਿਸ਼ੇਸ਼ ਕੈਂਪ

08:04 AM Jul 20, 2024 IST
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਾਏ ਗਏ ਕੈਂਪ ਦੌਰਾਨ ਇਕੱਤਰ ਹੋਏ ਲੋਕ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਉਨ੍ਹਾਂ 437 ਪਰਿਵਾਰਾਂ ਗੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਸਬੰਧੀ ਫਾਰਮ ਭਰਵਾਉਣ ਲਈ ਵਿਸ਼ੇਸ਼ ਕੈਂਪ ਲਗਾਇਆ, ਜੋ 1984 ਕਤਲੇਆਮ ਦੇ ਪੀੜਤ ਪਰਿਵਾਰ ਹਨ।
ਦੱਸਣਯੋਗ ਹੈ ਕਿ ਇਨ੍ਹਾਂ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਵਾਨਗੀ ਪਿਛਲੇ ਦਿਨੀਂ ਉਪ ਰਾਜਪਾਲ ਨੇ ਦਿੱਤੀ ਸੀ। ਦਿੱਲੀ ਕਮੇਟੀ ਦੇ ਦਫਤਰ ਵਿੱਚ ਲੱਗੇ ਇਸ ਕੈਂਪ ਵਿੱਚ ਪੀੜਤ ਪਰਿਵਾਰਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਇਲਾਕੇ ਦੇ ਐੱਸਡੀਐੱਮ ਦਫ਼ਤਰ ਵਿੱਚ ਇਹ ਫਾਰਮ ਜਮ੍ਹਾਂ ਕਰਵਾਏ ਜਾਣਗੇ ਤੇ ਨਿਯੁਕਤੀ ਪੱਤਰ ਵੀ ਐੱਸਡੀਐੱਮ ਦਫ਼ਤਰ ਤੋਂ ਹੀ ਜਾਰੀ ਹੋਣਗੇ। ਇਸ ਕੈਂਪ ਵਿੱਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਕਾਤਲਾਂ ਨੂੰ ਜੇਲ੍ਹ ਭੇਜਣ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸਮੇਂ-ਸਮੇਂ ’ਤੇ ਹਰ ਸੰਭਵ ਯਤਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਉਸ ਨੇ ਦੱਸਿਆ ਕਿ ਉਹ ਖੁਦ ਅਦਾਲਤ ਵਿੱਚ ਜਾ ਕੇ ਪੀੜਤ ਪਰਿਵਾਰਾਂ ਦੀ ਵਕਾਲਤ ਕਰ ਰਹੇ ਹਨ। ਇਸੇ ਦਾ ਨਤੀਜਾ ਹੈ ਕਿ ਅੱਜ ਸਰਕਾਰ ਨੇ 437 ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇਣ ਲਈ ਸਾਰੇ ਜ਼ਿਲ੍ਹਿਆਂ ਦੇ ਐੱਸਡੀਐੱਮਜ਼ ਨੂੰ ਕਾਗਜ਼ਾਂ ਦੀ ਪੜਤਾਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਪ੍ਰਧਾਨ ਸਨ ਤਾਂ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਲਈ ਨੌਕਰੀਆਂ ਲੈ ਕੇ ਦੇਣ ਵਾਸਤੇ ਯਤਨਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਵੱਲੋਂ ਇਸ ਮੁਹਿੰਮ ਨੂੰ ਅੱਗੇ ਤੋਰਿਆ ਗਿਆ ਸੀ, ਜਿਸ ਦੇ ਨਤੀਜੇ ਵਜੋਂ ਅੱਜ ਸੱਜਣ ਕੁਮਾਰ ਵਰਗੇ ਵੱਡੇ ਮਗਰਮੱਛ ਹਨ, ਜਿਨ੍ਹਾਂ ਨੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲ ਕੀਤਾ, ਉਹ ਹੁਣ ਸਲਾਖਾਂ ਪਿੱਛੇ ਹਨ, ਸਗੋਂ ਉਨ੍ਹਾਂ ਦੇ ਬਾਹਰ ਆਉਣ ਦੇ ਸਾਰੇ ਰਸਤੇ ਬੰਦ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਂਦੀ ਹੈ।

Advertisement

Advertisement
Advertisement