ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਸਰਕਾਰ ਤੁਹਾਡੇ ਦੁਆਰ’ ਤਹਿਤ ਸਹੌਰ ਵਿੱਚ ਵਿਸ਼ੇਸ਼ ਕੈਂਪ

07:54 AM Jul 17, 2024 IST
ਕੈਂਪ ਦੌਰਾਨ ਸਰਟੀਫਿਕੇਟ ਵੰਡਦੇ ਹੋਏ ਵਿਧਾਇਕ ਪੰਡੋਰੀ ਤੇ ਡੀਸੀ ਪੂਨਮਦੀਪ ਕੌਰ।

ਪੱਤਰ ਪ੍ਰੇਰਕ
ਮਹਿਲ ਕਲਾਂ, 16 ਜੁਲਾਈ
ਸੂਬਾ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸਹੌਰ ਵਿੱਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਕੈਂਪ ‘ਚ ਸਹੌਰ, ਸਹਿਜੜਾ, ਖਿਆਲੀ, ਮਹਿਲ ਖੁਰਦ ਅਤੇ ਪੰਡੋਰੀ ਦੇ ਲੋਕ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਆਏ।
ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਪਿੰਡ ਪੱਧਰ ਉੱਤੇ ਜਾ ਕੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਲਾਭਪਾਤਰੀਆਂ ਨੂੰ ਮੌਕੇ ਉੱਤੇ ਹੀ ਬਣਾਏ ਗਏ ਸਰਟੀਫਿਕੇਟਾਂ ਦੀ ਵੰਡ ਕੀਤੀ। ਇਸ ਕੈਂਪ ਦੌਰਾਨ ਪਿੰਡ ਮਾਂਗੇਵਾਲ ਤੋਂ ਵਿਧਵਾ ਕੁਲਦੀਪ ਕੌਰ ਨੂੰ ਮੁੱਖ ਮੰਤਰੀ ਰਾਹਤ ਫੰਡ ’ਚੋਂ ਮਾਲੀ ਸਹਾਇਤਾ ਵਜੋਂ 50000 ਰੁਪਏ ਦੀ ਰਾਸ਼ੀ ਦਾ ਚੈੱਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਿੱਤਾ ਗਿਆ। ਕੈਂਪ ‘ਚ ਸਾਰੇ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਆਪਣੀ ਆਪਣੇ ਵਿਭਾਗ ਦੀਆਂ ਸਕੀਮਾਂ ਆਦਿ ਲੈ ਕੇ ਹਾਜ਼ਰ ਸਨ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕੀਤਾ।

Advertisement

Advertisement
Advertisement