For the best experience, open
https://m.punjabitribuneonline.com
on your mobile browser.
Advertisement

ਪੁਲੀਸ ਵੱਲੋਂ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ’ਤੇ ਵਿਸ਼ੇਸ਼ ਨਾਕੇ

07:08 AM Sep 10, 2024 IST
ਪੁਲੀਸ ਵੱਲੋਂ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ’ਤੇ ਵਿਸ਼ੇਸ਼ ਨਾਕੇ
ਸਾਹੋਮਾਜਰਾ ਨੇੜੇ ਜਾਇਜ਼ਾ ਲੈਂਦੇ ਹੋਏ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ। -ਫੋਟੋ: ਜਗਮੋਹਨ ਸਿੰਘ
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ/ ਸ੍ਰੀ ਕੀਰਤਪੁਰ ਸਾਹਿਬ, 9 ਸਤੰਬਰ
ਪੁਲੀਸ ਥਾਣਾ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਦੀ ਪੁਲੀਸ ਵੱਲੋਂ ਡੀਐੱਸਪੀ ਅਜੇ ਸਿੰਘ ਦੀ ਅਗਵਾਈ ਹੇਠ ਪੰਜਾਬ-ਹਿਮਾਚਲ ਦੀ ਸਰਹੱਦ ’ਤੇ ਵੱਖ ਵੱਖ ਸਥਾਨਾਂ ’ਤੇ ਅੰਤਰ-ਰਾਜੀ ਨਾਕੇ ਲਗਾਏ ਗਏ। ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕ ਪਿੰਡ ਰਾਮਪੁਰ ਜੱਜਰ ਵਿੱਚ ਨੈਣਾ ਦੇਵੀ ਪੁਲੀਸ ਦੀ ਮਦਦ ਨਾਲ ਨਾਕਾ ਲਾਇਆ ਗਿਆ। ਹਿਮਾਚਲ ਪ੍ਰਦੇਸ਼ ਦੀ ਸਵਾਰਘਾਟ ਪੁਲੀਸ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕੀਰਤਪੁਰ ਸਾਹਿਬ ਦੇ ਨਜ਼ਦੀਕ ਪੰਜਾਬ-ਹਿਮਹਾਲ ਦੀ ਸਰਹੱਦ ’ਤੇ ਪਿੰਡ ਮੋੜਾ ਵਿੱਚ ਕੌਮੀ ਮਾਰਗ ’ਤੇ ਟੌਲ ਪਲਾਜ਼ੇ ਨਜ਼ਦੀਕ ਨਾਕਾ ਲਗਾਇਆ ਗਿਆ| ਡੀਐੱਸਪੀ ਅਜੇ ਸਿੰਘ ਨੇ ਦੱਸਿਆ ਕਿ ਇਸ ਨਾਕੇ ਨੂੰ ਲਗਾਉਣ ਦਾ ਮਕਸਦ ਗ਼ੈਰ-ਕਾਨੂੰਨੀ ਗਤੀਵਿਧੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਣ ਦਾ ਸੁਨੇਹਾ ਦੇਣਾ ਹੈ। ਇਸ ਮੌਕੇ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਐੱਸਐੱਚਓ ਜਤਿਨ ਕਪੂਰ, ਏਐੱਸਆਈ ਬਲਵੰਤ ਸਿੰਘ, ਏਐੱਸਆਈ ਇੰਦਰ ਸਿੰਘ, ਹਿਮਾਚਲ ਪੁਲੀਸ ਦੇ ਏਐੱਸਆਈ ਸੁਰੇਸ਼ ਕੁਮਾਰ ਤੇ ਉਨ੍ਹਾਂ ਦੇ ਸਾਥੀ ਹਾਜ਼ਰ ਸਨ।
ਘਨੌਲੀ/ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ ਹਿਮਾਚਲ ਪ੍ਰਦੇਸ਼ ਨਾਲ ਲਗਦੇ ਸਰਹੱਦੀ ਇਲਾਕਿਆਂ ਵਿੱਚ ਸੱਤ ਥਾਵਾਂ ’ਤੇ ਨਾਕਾ ਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਦੌਰਾਨ ਇੱਕ ਐੱਸਪੀ, ਪੰਜ ਡੀਐੱਸਪੀ, 44 ਐਨਜੀਓ ਅਤੇ 80 ਪੁਲੀਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ 35 ਵਾਹਨਾਂ ਦੇ ਚਲਾਨ ਕਰ ਕੇ ਇੱਕ ਵਾਹਨ ਜ਼ਬਤ ਕੀਤਾ ਗਿਆ। ਇਸ ਦੌਰਾਨ ਜਣਿਆਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤੇ ਹਨ। ਇਨ੍ਹਾਂ ’ਚੋਂ ਤਿੰਨ ਕੇਸ ਨਸ਼ਾ ਤਸਕਰੀ ਦੇ ਹਨ ਤੇ ਪੁਲੀਸ ਨੇ 37 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ।
ਲਾਲੜੂ (ਪੱਤਰ ਪ੍ਰੇਰਕ): ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਤੇ ਹਰਿਆਣਾ ਦੀ ਹੱਦ ’ਤੇ ਪੈਂਦੇ ਪਿੰਡ ਝਰਮੜੀ ਵਿੱਚ ਪੁਲੀਸ ਨੇ ਨਾਕਾਬੰਦੀ ਕਰ ਕੇ ਦਰਜਨਾਂ ਵਾਹਨਾਂ ਦੀ ਤਲਾਸ਼ੀ ਲਈ। ਇਸ ਮੌਕੇ ਏਐੱਸਪੀ ਡੇਰਾਬਸੀ ਜਯੰਤ ਪੁਰੀ ਖ਼ੁਦ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਡੇਰਾਬਸੀ ਦੇ ਸਰਹੱਦੀ ਖੇਤਰ ਵਿੱਚ ਅਪਰੇਸ਼ਨ ਸੀਲ ਚਲਾਇਆ ਗਿਆ ਹੈ। ਇਸ ਮੌਕੇ ਲਾਲੜੂ ਪੁਲੀਸ ਦੀ ਅਗਵਾਈ ਐੱਸਐੱਚਓ ਇੰਸਪੈਕਟਰ ਆਕਾਸ਼ ਸ਼ਰਮਾ ਕਰ ਰਹੇ ਸਨ।

Advertisement
Advertisement
Author Image

Advertisement