ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ

08:10 AM Sep 27, 2024 IST
ਮਾਨਸਾ ਵਿੱਚ ਇਕ ਦੁਕਾਨ ’ਤੇ ਚੈਕਿੰਗ ਕਰਦੀ ਹੋਈ ਟੀਮ।

ਮਾਨਸਾ:

Advertisement

ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ। ਲੇਬਰ ਇੰਸਪੈਕਟਰ ਪਰਦੀਪ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਇਸ ਮੁਹਿੰਮ ਦੇ ਅਸਰਦਾਰ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਾਰੇ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ਜਿਵੇਂ ਫੈਕਟਰੀਆਂ, ਢਾਬਿਆਂ, ਉਦਯੋਗਾਂ, ਹੋਟਲਾਂ, ਦੁਕਾਨਾਂ, ਭੱਠਿਆਂ, ਉਸਾਰੀ ਸਥਾਨਾਂ ਆਦਿ ਵਿਖੇ ਅਚਨਚੇਤ ਛਾਪਾਮਾਰੀ ਕਰਕੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਟੀਮਾਂ ਸਰਗਰਮ ਹਨ। ਇਸ ਮੌਕੇ ਮਾਲਵਿੰਦਰ ਸਿੰਘ ਤੇ ਗਗਨਦੀਪ ਸਿੰਘ, ਰਾਕੇਸ਼ ਕੁਮਾਰ, ਹਰਪ੍ਰੀਤ ਕੌਰ ਅਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement