ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਪੈਸ਼ਲ ਡੀਜੀਪੀ ਵੱਲੋਂ ਪੁਲੀਸ ਅਫ਼ਸਰਾਂ ਨਾਲ ਮੀਟਿੰਗ

07:50 AM May 18, 2024 IST
ਮੋਗਾ ਵਿੱਚ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ।

ਨਿੱਜੀ ਪੱਤਰ ਪ੍ਰੇਰਕ
ਮੋਗਾ, 17 ਮਈ
ਇਥੇ ਸੂਬੇ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ) ਨੇ ਸਰਹੱਦੀ ਸੂਬੇ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਰੇੇਂਜ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਫ਼ਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ, ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਆਰਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਸਮੇਤ ਫ਼ਿਰੋਜ਼ਪੁਰ, ਫ਼ਰੀਦਕੋਟ, ਫਾਜ਼ਲਿਕਾ ਮੋਗਾ ਤੇ ਮੁਕਤਸਰ ਜ਼ਿਲ੍ਹਿਆਂ ਦੇ ਐੱਸਐੱਸਪੀ ਮੌਜੂਦ ਸਨ। ਅਰਪਿਤ ਸ਼ੁਕਲਾ ਨੇ ਅਫਸਰਾਂ ਨੂੰ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਤੇ ਆਮ ਲੋਕਾਂ ’ਚ ਭਰੋਸਾ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਖੇਤਰਾਂ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਅਤੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ ਕਰਨ।
ਉਨ੍ਹਾਂ ਦੱਸਿਆ ਕਿ ਚੋਣਾਂ ਲਈ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲੀਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ।

Advertisement

Advertisement