ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਗਰ ਇਲਾਕੇ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ: ਬੈਂਸ

08:52 AM May 04, 2024 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਮਾਲਵਿੰਦਰ ਸਿੰਘ ਕੰਗ ਤੇ ਮੰਤਰੀ ਹਰਜੋਤ ਸਿੰਘ ਬੈਂਸ। -ਫੋਟੋ: ਚਾਨਾ

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 3 ਮਈ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੰਗਰ ਇਲਾਕੇ ਦੇ ਪਿੰਡ ਕਾਹੀਵਾਲ ਵਿੱਚ ਪਾਰਟੀ ਵਰਕਰਾਂ ਦਾ ਇੱਕ ਇਕੱਠ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਸਰਕਾਰਾਂ ਆਈਆਂ ਪ੍ਰੰਤੂ ਕਿਸੇ ਵੱਲੋਂ ਵੀ ਚੰਗਰ ਇਲਾਕੇ ਬਾਰੇ ਕਦੇ ਨਹੀਂ ਸੋਚਿਆ ਗਿਆ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਚੰਗਰ ਇਲਾਕੇ ਦੇ ਲੋਕਾਂ ਦੀ ਇੱਕ ਅਹਿਮ ਭੂਮਿਕਾ ਹੁੰਦੀ ਹੈ ਪ੍ਰੰਤੂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਦਾ ਪੱਖ ਨਹੀਂ ਸੁਣਿਆ ਗਿਆ। ਬੈਂਸ ਨੇ ਕਿਹਾ ਕਿ ਜਿਵੇਂ ਹੀ ‘ਆਪ’ ਸਰਕਾਰ ਬਣੀ ਤਾਂ ਸਭ ਤੋਂ ਪਹਿਲਾਂ ਚੰਗਰ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ 80 ਕਰੋੜ ਰੁਪਏ ਪਾਸ ਕੀਤੇ ਗਏ ਜਿਸ ਕਾਰਨ ਚੰਗਰ ਇਲਾਕੇ ਵਿੱਚ ਵੱਡੇ ਕੰਮ ਕਰਵਾਏ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ 400 ਪਾਰ ਦਾ ਨਾਅਰਾ ਦੇਣ ਵਾਲੀ ਭਾਜਪਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਹਾਲੇ ਤੱਕ ਕੋਈ ਉਮੀਦਵਾਰ ਹੀ ਨਹੀਂ ਮਿਲਿਆ ਹੈ। ਚਰਚਾ ਤਾਂ ਇੱਥੋਂ ਤੱਕ ਹੈ ਕਿ ਭਾਜਪਾ ਹੋਰ ਪਾਰਟੀਆਂ ਤੋਂ ਟਿਕਟ ਨਾ ਮਿਲਣ ਕਾਰਨ ਰੁੱਸੇ ਹੋਏ ਸਿਆਸੀ ਆਗੂਆਂ ਨੂੰ ਆਪਣੇ ਦਲ ਵਿੱਚ ਸ਼ਾਮਲ ਕਰ ਕੇ ਚੋਣ ਲੜਾਉਣ ਲਈ ਜ਼ੋਰ ਲਗਾ ਰਹੀ ਹੈ। ਇਸ ਮੌਕੇ ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਜ਼ਾਦੀ ਦੇ 70 ਸਾਲ ਬੀਤਣ ਤੋਂ ਬਾਅਦ ਵੀ ਇਸ ਇਲਾਕੇ ਵਿੱਚ ਕਿਸੇ ਵੀ ਸਰਕਾਰ ਵੱਲੋਂ ਪਾਣੀ ਦੀ ਸਮੱਸਿਆ ਦਾ ਕੋਈ ਸਟੀਕ ਹੱਲ ਨਹੀਂ ਕੀਤਾ ਗਿਆ ਪ੍ਰੰਤੂ ਹੁਣ ‘ਆਪ’ ਸਰਕਾਰ ਵੱਲੋਂ 80 ਕਰੋੜ ਰੁਪਏ ਦੀ ਲਾਗਤ ਨਾਲ ਲਿਫਟ ਇਰੀਗੇਸ਼ਨ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਪੂਰੇ ਹੋਣ ਤੋਂ ਬਾਅਦ ਚੰਗਰ ਵਿੱਚ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ। ਉਨ੍ਹਾਂ ਚੰਗਰ ਦੀਆਂ ਸੜਕਾਂ ਬਾਰੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੇਂਡੂ ਵਿਕਾਸ ਦੇ ਫੰਡਾਂ ਨੂੰ ਜ਼ਬਰਦਸਤੀ ਰੋਕਿਆ ਗਿਆ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਉਸ ਫੰਡ ਨੂੰ ਲੋਕਾਂ ਦੀ ਸਹੂਲਤ ਲਈ ਨਾ ਵਰਤਿਆ ਜਾਵੇ। ਉਨਾਂ ਕਿਹਾ ਕਿ ਭਾਜਪਾ ਸਰਕਾਰ ਪੈਰ-ਪੈਰ ’ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਅੰਦਰ ‘ਆਪ’ ਸਾਰੀਆਂ ਸੀਟਾਂ ਜਿੱਤੇਗੀ।

Advertisement

Advertisement
Advertisement