ਟਾਂਡਾ, ਦਸੂਹਾ ਤੇ ਮੁਕੇਰੀਆਂ ਲਈ ਵਿਸ਼ੇਸ਼ ਗਰਾਂਟ ਦੇਵਾਂਗੇ: ਮੁੰਡੀਆਂ
ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 24 ਨਵੰਬਰ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਰਿਹਾਇਸ਼ ’ਤੇ ਕਰਵਾਏ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਇਸ ਮੌਕੇ ਕਰਮਵੀਰ ਸਿੰਘ ਘੁੰਮਣ, ਚੇਅਰਮੈਨ ਹਰਮੀਤ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਚੌਧਰੀ ਰਾਜਵਿੰਦਰ ਸਿੰਘ ਰਾਜਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਤੇ ਵਾਲੰਟੀਅਰ ਮੌਜੂਦ ਸਨ। ਉਨ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਬੀਤੇ ਸਮੇਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਟਾਂਡਾ, ਦਸੂਹਾ ਅਤੇ ਮੁਕੇਰੀਆਂ ਲਈ ਪੰਜਾਬ ਸਰਕਾਰ ਵੱਲੋਂ ਵਿਕਾਸ ਵਿਸ਼ੇਸ਼ ਗਰਾਂਟਾਂ ਦੇ ਪੈਕੇਜ ਜਾਰੀ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਸਮੁੱਚੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਾ. ਮਹਿੰਦਰ ਸਿੰਘ ਗਿੱਲ, ਰਮਨਦੀਪ ਕੌਰ ਗਿੱਲ, ਸਰਪੰਚ ਮਨਪ੍ਰੀਤ ਸਿੰਘ ਗੋਲਡੀ, ਸੁਖਵਿੰਦਰਜੀਤ ਸਿੰਘ ਝਾਵਰ, ਤਹਿਸੀਲਦਾਰ ਹਰਮਿੰਦਰ ਸਿੰਘ, ਡੀਐੱਸਪੀ ਦਵਿੰਦਰ ਸਿੰਘ ਬਾਜਵਾ ਤੇ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਵੀ ਮੌਜੂਦ ਸਨ।