ਖਾਲਸਾ ਕਾਲਜ ਆਨੰਦਪੁਰ ਸਾਹਿਬ ਦਾ ਵਿਸ਼ੇਸ਼ ਸਨਮਾਨ
08:13 AM Jul 30, 2024 IST
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 29 ਜੁਲਾਈ
ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਉਚੇਰੀ ਸਿੱਖਿਆ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਆਟੋਨੋਮਸ ਕਾਲਜ) ਸ੍ਰੀ ਆਨੰਦਪੁਰ ਸਾਹਿਬ ਨੂੰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅੱਜ ਪੰਜਾਬ ਸਰਕਾਰ ਵੱਲੋਂ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਵੱਲੋਂ ਇਹ ਸਨਮਾਨ ਦਿੱਤਾ ਗਿਆ। ਇਸ ਮੌਕੇ ਸੂਬਾ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਕੇਕੇ ਯਾਦਵ, ਡੀਪੀਆਈ (ਕਾਲਜ) ਪੰਜਾਬ ਅੰਮ੍ਰਿਤਾ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Advertisement
Advertisement