ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥਣ ਜੈਸਮੀਨ ਦਾ ਪੰਜਾਬ ਦੇ ਰਾਜਪਾਲ ਵੱਲੋਂ ਵਿਸ਼ੇਸ਼ ਸਨਮਾਨ

07:26 AM Jul 24, 2024 IST

ਪੱਤਰ ਪ੍ਰੇਰਕ
ਬੋਹਾ, 23 ਜੁਲਾਈ
ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਹੋਏ ਇੱਕ ਸਨਮਾਨ ਸਮਾਰੋਹ ਵਿੱਚ ਸਰਕਾਰੀ ਸੀਨੀਅਰ ਸਕੂਲ ਗੰਢੂ ਕਲਾਂ ਦੀ ਹੋਣਹਾਰ ਵਿਦਿਆਰਥਣ (ਮੈਰਿਟ ਹੋਲਡਰ) ਜੈਸਮੀਨ ਜੱਸੀ ਪੁੱਤਰੀ ਬਲਵੀਰ ਸਿੰਘ ਦਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਵਿਦਿਆਰਥਣ ਨੂੰ ਰਾਜਪਾਲ ਵੱਲੋਂ ਸਰਟੀਫਿਕੇਟ ਅਤੇ ਇਨਾਮੀ ਰਾਸ਼ੀ 10,000 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥਣ ਜੈਸਮੀਨ ਨੇ ਕਿਹਾ ਕਿ ਉਸ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਮੁਖੀ, ਮਿਹਨਤੀ ਸਟਾਫ ਤੇ ਉਸ ਦੇ ਮਾਪਿਆ ਸਿਰ ਬੱਝਦਾ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਅਤੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਮਾਸਟਰ ਜਸਬੀਰ ਸਿੰਘ, ਬਿੱਕਰ ਸਿੰਘ, ਗੁਰਪ੍ਰੀਤ ਸਿੰਘ, ਅੰਕਿਤ ਕੁਮਾਰ, ਅਵਤਾਰ ਸਿੰਘ, ਇਕਬਾਲ ਸਿੰਘ, ਅਜੈ ਕੁਮਾਰ, ਸਰਵਨ ਸਿੰਘ, ਸ਼ਿਫਾਲੀ ਗੋਇਲ, ਸੁਖਵੀਰ ਕੌਰ, ਅਮਨਦੀਪ ਕੌਰ ਸਾਇੰਸ, ਗੋਲ਼ੋ ਕੌਰ, ਵੀਰਪਾਲ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement