For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿੱਚ ਟੀਕਾਕਰਨ ਅਫ਼ਸਰ ਵੱਲੋਂ ਵਿਸ਼ੇਸ਼ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ

06:59 AM Apr 25, 2024 IST
ਜਲੰਧਰ ਵਿੱਚ ਟੀਕਾਕਰਨ ਅਫ਼ਸਰ ਵੱਲੋਂ ਵਿਸ਼ੇਸ਼ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ
ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵਿਸ਼ੇਸ਼ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕਰਦੇ ਹੋਏ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 24 ਅਪਰੈਲ
ਸਿਹਤ ਵਿਭਾਗ ਵੱਲੋਂ 24 ਤੋਂ 30 ਅਪਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਅਰਬਨ ਸੀ.ਐੱਚ.ਸੀ. ਬਸਤੀ ਗੁਜਾਂ, ਯੂ.ਪੀ.ਐੱਚ.ਸੀ. ਬਸਤੀ ਦਾਨਿਸ਼ਮੰਦਾ, ਯੂ.ਪੀ.ਐੱਚ. ਸੀ. ਬਸਤੀ ਨੌ ਵਿੱਚ ਵਿਸ਼ੇਸ਼ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕੀਤਾ ਗਿਆ ਅਤੇ ਸਿਹਤ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਜ਼ਿਲ੍ਹਾ ਆਰ.ਬੀ.ਐਸ.ਕੇ. ਕੋ-ਆਰਡੀਨੇਟਰ ਪਰਮਵੀਰ ਝੱਮਟ, ਜਿਲ੍ਹਾ ਬੀ.ਸੀ.ਸੀ. ਕੋ-ਆਰਡੀਨੇਟਰ ਨੀਰਜ ਸ਼ਰਮਾ ਵੀ ਮੌਜੂਦ ਸਨ।ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਅਰਬਨ ਸੀ.ਐੱਚ.ਸੀ. ਬਸਤੀ ਗੁਜਾਂ ਵਿੱਚ ਟੀਕਾਕਰਨ ਸੈਸ਼ਨ ਦਾ ਜਾਇਜਾ ਲੈਂਦੇ ਹੋਏ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀਆਂ ਮਾਵਾਂ ਨੂੰ ਰੂਟੀਨ ਟੀਕਾਕਰਨ ਦੀ ਮਹੱਤਤਾ ਦੱਸੀ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਜ਼ਿਲ੍ਹੇ ਵਿੱਚ ਨਵਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ 2077 ਬੱਚਿਆਂ ਅਤੇ 150 ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ।

Advertisement

ਈਪੀਆਈ ਦੀ 50ਵੀਂ ਵਰ੍ਹੇਗੰਢ ਸਬੰਧੀ ਮੀਟਿੰਗ

ਬਲਾਚੌਰ: ਇੱਥੇ ਸਬ-ਡਿਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਵੱਲੋਂ ਸਿਹਤ ਵਿਭਾਗ ਨਿਯਮਿਤ ਟੀਕਾਕਰਨ ਪ੍ਰੋਗਰਾਮ (ਈ.ਪੀ.ਆਈ.) ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਵਿਸ਼ਵ ਟੀਕਾਕਰਨ ਹਫ਼ਤਾ ਮਨਾਉਣ ਲਈ ਐੱਲਐੱਚਵੀਜ਼ ਤੇ ਆਸ਼ਾ ਫੈਸੀਲਿਟੇਟਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਕੁਲਵਿੰਦਰ ਮਾਨ ਨੇ ਸਟਾਫ਼ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਸਾਲ 1974 ਵਿੱਚ ਈ.ਪੀ.ਆਈ. ਪ੍ਰੋਗਰਾਮ ਸ਼ੁਰੂ ਕੀਤਾ ਸੀ, ਜਿਸ ਸਬੰਧੀ ਈ.ਪੀ.ਆਈ. ਦੀ 50ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਡਾ. ਮਾਨ ਨੇ ਕਿਹਾ ਕਿ ਸ਼ਹਿਰੀ ਅਤੇ ਮਾਈਗ੍ਰੇਟਰੀ ਖੇਤਰਾਂ ਵਿੱਚ ਹੈੱਡਕਾਊਂਟ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement
Advertisement
×