ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਾਲੀ ਦੀ ਸੰਭਾਲ ਬਾਰੇ ਵਿਸ਼ੇਸ਼ ਭਾਸ਼ਣ

09:26 PM Jun 23, 2023 IST

ਲੁਧਿਆਣਾ: ਪੀ.ਏ.ਯੂ. ਦੇ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਝੋਨੇ ਦੀ ਪਰਾਲੀ ਦੀ ਸੰਭਾਲ ਬਾਰੇ ‘ਅਕਾਸ਼ ਪ੍ਰਾਜੈਕਟ ਦੀਆਂ ਮੁੱਢਲੀਆਂ ਲੱਭਤਾਂ’ ਵਿਸ਼ੇ ‘ਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਜਪਾਨ ਦੀ ਹੀਰੋਸਾਕੀ ਯੂਨੀਵਰਸਿਟੀ ਦੇ ਖੇਤੀਬਾੜੀ ਅਤੇ ਜੀਵ ਵਿਗਿਆਨ ਵਿਭਾਗ ਦੇ ਮਾਹਿਰ ਡਾ. ਤਾਕਾ ਹਿਰਾਸਾਤੋ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਡਾ. ਸਾਤੋ ਪੰਜਾਬ ਵਿੱਚ ਪਰਾਲੀ ਸਾੜਨ ਦੇ ਰੁਝਾਨ ਦੀ ਰੋਕਥਾਮ ਲਈ ਅੰਤਰ ਅਨੁਸ਼ਾਸਨੀ ਖੋਜ ਪ੍ਰਾਜੈਕਟ ਦਾ ਹਿੱਸਾ ਹਨ। ਉਹਨਾਂ ਨੇ ਵੱਖ-ਵੱਖ ਖੇਤਰੀ ਢੰਗਾਂ ਦੀ ਪਛਾਣ ਇਸ ਪ੍ਰਾਜੈਕਟ ਤਹਿਤ ਕੀਤੀ ਹੈ ਜਿਨ੍ਹਾਂ ਨਾਲ ਪਰਾਲੀ ਦੀ ਸੰਭਾਲ ਦੇ ਬਦਲ ਤਲਾਸ਼ੇ ਜਾ ਰਹੇ ਹਨ। ਇਸ ਮੌਕੇ ਵਿਭਾਗ ਦੇ ਮੈਂਬਰਾਂ ਨੇ ਉਹਨਾਂ ਨਾਲ ਵਿਸ਼ੇ ਬਾਰੇ ਵਿਸਥਾਰ ਪੂਰਵਕ ਗੱਲਬਾਤ ਕੀਤੀ। ਡਾ. ਕਮਲਵੱਤਾ ਨੇ ਭਾਸ਼ਣ ਕਰਤਾ ਦਾ ਸਵਾਗਤ ਕੀਤਾ ਜਦਕਿ ਅੰਤ ਵਿੱਚ ਵਿਭਾਗ ਦੇ ਮੁਖੀ ਡਾ. ਜੇ.ਐਮ.ਸਿੰਘ ਨੇ ਪੰਜਾਬ ਖੇਤੀਬਾੜੀ ਨੂੰ ਦਰਪੇਸ ਭਖਦੇ ਮਸਲਿਆਂ, ਖਾਸ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਬਾਰੇ ਵਿਚਾਰ-ਉਤੇਜਕ ਚਰਚਾ ਲਈ ਮਹਿਮਾਨ ਬੁਲਾਰੇ ਦਾ ਧੰਨਵਾਦ ਕੀਤਾ। -ਖੇਤਰੀ ਪ੍ਰਤੀਨਿਧ

Advertisement

Advertisement
Advertisement