ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਹਿਲ ਕਾਲਜ ਵਿੱਚ ਕਿਤਾਬਾਂ ਦੀ ਮਹੱਤਤਾ ਬਾਰੇ ਵਿਸ਼ੇਸ਼ ਲੈਕਚਰ

10:57 AM Oct 12, 2024 IST
ਡਾ. ਬਲਜਿੰਦਰ ਨਸਰਾਲੀ ਦਾ ਸਨਮਾਨ ਕਰਦਾ ਹੋਇਆ ਕਾਲਜ ਦਾ ਸਟਾਫ਼।

ਲਖਵੀਰ ਸਿੰਘ ਚੀਮਾ
ਮਹਿਲ ਕਲਾਂ­, 11 ਅਕਤੂਬਰ
ਐੱਸਜੀਪੀਸੀ ਦੇ ਪ੍ਰਬੰਧ ਅਧੀਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿੱਚ ਉੱਘੇ ਸਾਹਿਤਕਾਰ ਅਤੇ ਦਿੱਲੀ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਸੇਵਾਵਾਂ ਡਾ. ਬਲਜਿੰਦਰ ਨਸਰਾਲੀ ਦਾ ‘ਪੂਰੇ ਕਰਨਾ ਜੇ ਖੁਆਬਾਂ ਨੂੰ ਤਾਂ ਰੱਖਿਓ ਨਾਲ ਕਿਤਾਬਾਂ ਨੂੰ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਡਾ. ਨਸਰਾਲੀ ਨੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਕਿਤਾਬਾਂ ਵਿੱਚ ਕਈ ਪੀੜ੍ਹੀਆਂ ਦਾ ਗਿਆਨ ਸ਼ਾਮਲ ਹੈ। ਉਨ੍ਹਾਂ ਪੰਜਾਬ ਅਤੇ ਸੰਸਾਰ ਦੇ ਉੱਘੇ ਸਾਹਿਤਕਾਰਾਂ ਦੀਆਂ ਰਚਨਾਵਾਂ ਦੇ ਹਵਾਲੇ ਰਾਹੀਂ ਜ਼ਿੰਦਗੀ ਦੇ ਗੁੱਝੇ ਭੇਦ ਸਮਝਾਏ। ਉਨ੍ਹਾਂ ਵਿਦਿਆਰਥਣਾਂ ਨੂੰ ਮਿਹਨਤ ਅਤੇ ਲਗਨ ਨਾਲ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਤਾਂ ਜੋ ਉਹ ਸਫ਼ਲਤਾ ਹਾਸਿਲ ਕਰਦਿਆਂ ਹੋਇਆ ਆਪਣੀ ਮਾਂ ਬੋਲੀ ਅਤੇ ਸਮਾਜ ਦੀ ਸੇਵਾ ਕਰ ਸਕਣ। ਪ੍ਰਿੰਸੀਪਲ ਡਾ. ਚਰਨਦੀਪ ਸਿੰਘ ਨੇ ਡਾ. ਬਲਜਿੰਦਰ ਨਸਰਾਲੀ ਦਾ ਵਿਦਿਆਰਥਣਾਂ ਨੂੰ ਅਹਿਮ ਜਾਣਕਾਰੀ ਦੇਣ ਲਈ ਧੰਨਵਾਦ ਕਰਦਿਆਂ ਉਨ੍ਹਾਂ ਦਾ ਕਾਲਜ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ। ਡਾ. ਹਰਮੀਤ ਕੌਰ ਸਿੱਧੂ ਨੇ ਸਟੇਜ ਸੰਚਾਲਨ ਕੀਤਾ। ਇਸ ਮੌਕੇ ਪ੍ਰੋ. ਨਿੱਕੀ ਕੌਰ, ਪ੍ਰੋ. ਬਾਲਾ ਖੰਨਾ, ਡਾ. ਜਨਮੀਤ ਸਿੰਘ, ਡਾ. ਗੁਰਦੀਪ ਕੌਰ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।

Advertisement

Advertisement