ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਲੋਕ ਅਦਾਲਤ 29 ਜੁਲਾਈ ਤੋਂ

06:53 AM Jun 19, 2024 IST

ਨਵੀਂ ਦਿੱਲੀ, 18 ਜੂਨ
ਸੁਪਰੀਮ ਕੋਰਟ ਵੱਲੋਂ ਬਕਾਇਆ ਕੇਸਾਂ ਦੇ ਢੁੱਕਵੇਂ ਨਿਬੇੜੇ ਲਈ 29 ਜੁਲਾਈ ਤੋਂ 3 ਅਗਸਤ ਤੱਕ ਵਿਸ਼ੇਸ਼ ਲੋਕ ਅਦਾਲਤ ਲਾਈ ਜਾਵੇਗੀ। ਸੁਪਰੀਮ ਕੋਰਟ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ਦੇ ਸਬੰਧ ’ਚ ਵਿਸ਼ੇਸ਼ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਗਿਆ ਹੈ। ਸੰਵਿਧਾਨ 26 ਜਨਵਰੀ, 1950 ਨੂੰ ਲਾਗੂ ਹੋਣ ਮਗਰੋਂ ਸੁਪਰੀਮ ਕੋਰਟ ਹੋਂਦ ’ਚ ਆਇਆ ਸੀ। ਇਕ ਬਿਆਨ ’ਚ ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਅਦਾਲਤਾਂ ਦੇਸ਼ ਦੀ ਨਿਆਂ ਪ੍ਰਣਾਲੀ ਦਾ ਅਟੁੱਟ ਹਿੱਸਾ ਹਨ। ਲੋਕ ਅਦਾਲਤ ’ਚ ਵਿਆਹ ਤੇ ਜਾਇਦਾਦ ਦੇ ਝਗੜਿਆਂ, ਮੋਟਰ ਹਾਦਸਿਆਂ ਦੇ ਦਾਅਵਿਆਂ, ਜ਼ਮੀਨ ਹਥਿਆਉਣ, ਮੁਆਵਜ਼ੇ ਆਦਿ ਨਾਲ ਸਬੰਧਤ ਕੇਸਾਂ ਦੇ ਮੌਕੇ ’ਤੇ ਹੀ ਨਿਬੇੜੇ ਕੀਤੇ ਜਾਂਦੇ ਹਨ। -ਪੀਟੀਆਈ

Advertisement

Advertisement
Advertisement