ਸਾਹਿਬਜ਼ਾਦਿਆਂ ਨੂੰ ਸਮਰਪਿਤ ਵਿਸ਼ੇਸ ਅਰਦਾਸ ਸਭਾ
07:19 AM Dec 27, 2024 IST
Advertisement
ਖਮਾਣੋਂ:
Advertisement
ਸਰਵਹਿੱਤਕਾਰੀ ਵਿੱਦਿਆ ਖਮਾਣੋਂ ਵਿਖੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਨੂੰ ਯਾਦ ਕਰਦਿਆਂ ਵਿਸ਼ੇਸ ਅਰਦਾਸ ਸਭਾ ਕਰਵਾਈ ਗਈ। ਇਸ ਮੌਕੇ ਸਕੂਲ ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਦੱਸਿਆ। ਇਸ ਉਪਰੰਤ ਸਫ਼ਰ-ਏ-ਸ਼ਹਾਦਤ ਦੌਰਾਨ ਵਾਪਰੀਆਂ ਸਾਰੀਆਂ ਇਤਿਹਾਸਕ ਘਟਨਾਵਾਂ ਦਾ ਵਰਣਨ ਕੀਤਾ ਗਿਆ। ਸਕੂਲ ਦੇ ਬੱਚਿਆਂ ਨੇ ਕਵਿਤਾ, ਸ਼ਬਦ ਗਾਇਨ ਕੀਤੇ ਗਏ ਅਤੇ ਗੁਰਦੁਆਰਾ ਸਾਹਿਬ ਖਮਾਣੋ ਵਿਖੇ ਸੰਗੀਤ ਅਧਿਆਪਕ ਰਾਜ ਕੁਮਾਰ ਅਤੇ ਵਿਦਿਆਰਥੀਆਂ ਵੱਲੋਂ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਨੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਹੋਰਨਾਂ ਦਾ ਸਨਮਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement