ਜੈਤੋ ਦੇ ਮੋਰਚੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ
ਫ਼ਤਹਿਗੜ੍ਹ ਸਾਹਿਬ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਜੈਤੋ ਦੇ ਮੋਰਚੇ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ’ਚ ਬਤੌਰ ਮੁੱਖ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ਿਰਕਤ ਕੀਤੀ, ਜਦੋਂਕਿ ਕਾਲਜ ਟਰੱਸਟ ਦੇ ਮੈਂਬਰ ਜਗਦੀਪ ਸਿੰਘ ਚੀਮਾ, ਐਡ.ਅਮਰਦੀਪ ਸਿੰਘ ਧਾਰਨੀ, ਅਵਤਾਰ ਸਿੰਘ ਰਿਆ ਅਤੇ ਰਵਿੰਦਰ ਸਿੰਘ ਖਾਲਸਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਐੱਨਐੱਸਐੱਸ ਦੇ ਮੁਖੀ ਡਾ.ਬਲਰਾਜ ਸਿੰਘ ਨੇ ਦੱਸਿਆ ਕਿ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਜੈਤੋ ਦੇ ਮੋਰਚੇ ਦੇ ਇਤਿਹਾਸ ਉੱਪਰ ਕਵਿਤਾਵਾਂ ਪੜ੍ਹੀਆਂ ਗਈਆਂ। ਵਿਸ਼ੇਸ਼ ਬੁਲਾਰੇ ਡਾ.ਦਿਲਵਰ ਸਿੰਘ ਨੇ ਜੈਤੋ ਦੇ ਮੋਰਚੇ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ। ਕਾਲਜ ਦੇ ਪ੍ਰਿੰਸੀਪਲ ਡਾ.ਲਖਬੀਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਅੱਜ ਤੋਂ 100 ਸਾਲ ਪਹਿਲਾਂ ਜੈਤੋਂ ਮੋਰਚੇ ਵਿੱਚ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਬੁਲਾ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰੋ. ਬਡੂੰਗਰ ਨੇ ਇਹ ਸਮਾਗਮ ਕਰਾਉਣ ਦੀ ਸ਼ਲਾਘਾ ਕੀਤੀ। ਸਮਾਗਮ ’ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਵਿਸੇਸ਼ ਸਹਿਯੋਗ ਦਿੱਤਾ। -ਨਿੱਜੀ ਪੱਤਰ ਪ੍ਰੇਰਕ