ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

11:38 AM Oct 20, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 19 ਅਕਤੂਬਰ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕਾਂ ਲਈ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਦਾ ਵਿਸ਼ਾ ‘ਸਿੱਖਿਆ ਤੇ ਸਿੱਖਣ ਦੇ ਹੁਨਰ ਦੇ ਨਵੀਨਤਮ ਢੰਗ’ ਸੀ। ਇਸ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਰਿਸੋਰਸ ਪਰਸਨ ਅਜੀਤ ਕੁਮਾਰ ਨੂੰ ਗੁਲਦਸਤਾ ਦੇ ਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਸਿੱਖਿਆ ਖੇਤਰ ਵਿੱਚ ਨਵੀਆਂ ਖੋਜਾਂ ਦੀ ਲੋੜ ਹੈ ਤਾਂ ਜੋ ਵਿਦਿਆਰਥੀ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਕਾਬਲ ਬਣ ਸਕਣ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਨਵੇਂ ਤੇ ਪ੍ਰਭਾਵੀ ਢੰਗ ਨਾਲ ਪੜ੍ਹਾਉਣ ਲਈ ਪ੍ਰੇਰਿਤ ਕਰਨਾ ਸੀ , ਜਿਸ ਨਾਲ ਸਿਖਲਾਈ ਪ੍ਰੋਗਰਾਮ ਨੇ ਅਧਿਆਪਕਾਂ ਨੂੰ ਵੱਖ-ਵੱਖ ਆਧੁਨਿਕ ਤਕਨੀਕਾਂ ਨਾਲ ਜਾਣੂ ਕਰਵਾਇਆ ਜਾ ਸਕੇ।

Advertisement

Advertisement