ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜ਼ੁਕ ਹਾਲਾਤ ਨਾਲ ਨਜਿੱਠਣ ਲਈ ਪੁਲੀਸ ਨੂੰ ਵਿਸ਼ੇਸ਼ ਸਿਖਲਾਈ

07:38 AM Sep 13, 2024 IST

ਜਸਵੰਤ ਜੱਸ
ਫਰੀਦਕੋਟ, 12 ਸਤੰਬਰ
ਇੱਥੇ ਪੁਲੀਸ ਲਾਈਨ ਵਿੱਚ ਪੁਲੀਸ ਦੇ ਉੱਚ ਅਧਿਕਾਰੀਆਂ ਅਤੇ ਮਾਹਿਰਾਂ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲੀਸ ਨੂੰ ਨਾਜ਼ੁਕ ਹਾਲਾਤ ਨਾਲ ਨਜਿੱਠਣ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ। ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਤੋਂ ਇਲਾਵਾ ਵਾਪਰੀਆਂ ਇੱਕ ਦਰਜਨ ਘਟਨਾਵਾਂ ਵਿੱਚ ਪੁਲੀਸ ਦੀ ਕਾਰਵਾਈ ਹਮੇਸ਼ਾ ਵਿਵਾਦਾਂ ਵਿੱਚ ਰਹੀ ਹੈ। ਨਾਜ਼ੁਕ ਹਾਲਾਤ ਵਿੱਚ ਪੁਲੀਸ ਨੂੰ ਸਮੇਂ ਦੀ ਹਾਣੀ ਦਾ ਬਣਾਉਣ ਅਤੇ ਸਥਿਤੀ ਨਾਲ ਨਜਿੱਠਣ ਲਈ ਇਹ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। ਇਸ ਟ੍ਰੇਨਿੰਗ ਵਿੱਚ ਬੁਲੇਟ ਪਰੂਫ, ਰੈਪਿਡ ਰਿਸਪਾਂਸ ਵਾਹਨਾਂ, ਕੇਨ ਸ਼ੀਲਡ, ਹੈਲਮੇਟ, ਬਾਡੀ ਪ੍ਰੋਟੈਕਟਰ, ਅੱਥਰੂ ਗੈਸ, ਬੈਰੀਕੇਡ ਅਤੇ ਅਣਸੁਖਾਵੀਂ ਸਥਿਤੀਆਂ ਨਾਲ ਨਜਿੱਠਣ ਲਈ ਵਰਤੇ ਜਾਣ ਵਾਲੇ ਹੋਰ ਸਮਾਨ ਦੀ ਸਿਖਲਾਈ ਦਿੱਤੀ ਗਈ। ਥੋੜ੍ਹੇ ਸਮੇਂ ਵਿੱਚ ਅੱਗੇ ਵਧਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਪੁਲੀਸ ਕਰਮਚਾਰੀਆਂ ਨੂੰ ਟ੍ਰੇਨਿੰਗ ਦੌਰਾਨ ਧਰਨਿਆਂ, ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਨਾਲ ਅਸਾਨੀ ਨਾਲ ਨਜਿੱਠਣ ਸਬੰਧੀ ਹਦਾਇਤਾਂ ਦਿੱਤੀਆਂ ਤਾਂ ਕਿ ਜ਼ਿਲ੍ਹੇ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਐਸਐਸਪੀ ਪ੍ਰਗਿਆ ਜੈਨ ਨੇ ਦੱਸਿਆ ਕਿ ਇਹ ਮੌਕ ਡਰਿੱਲ ਸਮੇਂ-ਸਮੇਂ ‘ਤੇ ਕਰਵਾਈ ਜਾਂਦੀ ਹੈ, ਤਾਂ ਜੋ ਸਾਰੇ ਪੁਲੀਸ ਕਰਮਚਾਰੀਆਂ ਨੂੰ ਕਿਸੇ ਵੀ ਐਮਰਜੈਂਸੀ ਸਥਿੱਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲੀਸ ਦੀ ਮੁੱਖ ਜ਼ਿੰਮੇਵਾਰੀ ਹੈ਼।

Advertisement

Advertisement