ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰੋਤਮ ਵਿੱਦਿਆ ਮੰਦਰ ਸਕੂਲ ’ਚ ਭਾਸ਼ਣ ਤੇ ਕਵਿਤਾ ਉਚਾਰਨ ਮੁਕਾਬਲੇ

10:31 AM Aug 24, 2024 IST
ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਪ੍ਰਬੰਧਕ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਅਗਸਤ
ਇੱਥੋਂ ਦੇ ਨਰੋਤਮ ਵਿੱਦਿਆ ਮੰਦਰ ਸਕੂਲ ਵਿੱਚ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਪ੍ਰਿੰਸੀਪਲ ਆਦਰਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਜਿਸ ਵਿੱਚ 24 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰਾਜੇਸ਼ ਡੈਵਿਟ ਅਤੇ ਰਾਕੇਸ਼ ਸ਼ਾਹੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਭਾਸ਼ਣ ਮੁਕਾਬਲੇ ਵਿੱਚ ਯਸ਼ਰੀਤ ਕੌਰ ਨੇ ਪਹਿਲਾ, ਮਹਿਕਪ੍ਰੀਤ ਕੌਰ ਨੇ ਦੂਜਾ, ਕੰਚਨ ਨੇ ਤੀਜਾ ਅਤੇ ਜਸਮੀਨ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਉਚਾਰਨ ਮੁਕਾਬਲੇ ਵਿੱਚ ਅਰਸ਼ਨੂਰ ਕੌਰ ਨੇ ਪਹਿਲਾ, ਅਕਸ਼ਰਾ ਨੇ ਦੂਜਾ, ਤਰਨਪ੍ਰੀਤ ਕੌਰ ਨੇ ਤੀਜਾ ਅਤੇ ਸੁਕਰੀਤੀ ਨੇ ਚੌਥਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਨਿਭਾਉਂਦਿਆਂ ਮੁੱਖ ਮਹਿਮਾਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਡਾਇਰੈਕਟਰ ਪ੍ਰਭਦੀਪ ਪੁੰਜ, ਵਾਈਸ ਪ੍ਰਿੰਸੀਪਲ ਕੰਚਨ ਸ਼ਰਮਾ, ਸੁਖਵਿੰਦਰ ਕੌਰ, ਮੁਸਕਾਨ ਸ਼ਾਹੀ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement