ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਟੀਆਈ ’ਚ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ

10:07 AM Nov 09, 2024 IST
ਮਾਨਸਾ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਅਧਿਕਾਰੀ।

ਮਾਨਸਾ:

Advertisement

ਯੁਵਕ ਸੇਵਾਵਾ ਵਿਭਾਗ ਮਾਨਸਾ ਦੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਅਤੇ ਸੰਸਥਾ ਦੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਦੀ ਅਗਵਾਈ ਆਈ.ਟੀ.ਆਈ. ਮਾਨਸਾ ਵਿਖੇ ਭਾਸ਼ਣ, ਕਵਿਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਰਘਵੀਰ ਸਿੰਘ ਮਾਨ ਨੇ ਵਾਲੰਟੀਅਰਜ਼ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਕੋਆਰਡੀਨੇਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਰਿੰਕੂ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਭਾਸ਼ਨ ਮੁਕਾਬਲੇ ਵਿੱਚ ਜਸਪ੍ਰੀਤ ਕੌਰ ਨੇ ਪਹਿਲਾ, ਹਰਜਿੰਦਰ ਸਿੰਘ ਨੇ ਦੂਜਾ ਸਥਾਨ, ਜਦਕਿ ਕਵਿਤਾ ਮੁਕਾਬਲੇ ਵਿੱਚ ਬਲਜੀਤ ਸਿੰਘ ਨੇ ਪਹਿਲਾ, ਸਿਮਰਜੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement