For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਯੂਨੀਵਰਸਿਟੀ ਵਿੱਚ ਸੰਸਦੀ ਚੋਣਾਂ ਬਾਰੇ ਭਾਸ਼ਨ

09:46 AM May 08, 2024 IST
ਪੰਜਾਬੀ ਯੂਨੀਵਰਸਿਟੀ ਵਿੱਚ ਸੰਸਦੀ ਚੋਣਾਂ ਬਾਰੇ ਭਾਸ਼ਨ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 7 ਮਈ
ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ‘2024 ਦੀਆਂ ਪਾਰਲੀਮੈਂਟ ਚੋਣਾਂ: ਮਸਲੇ ਅਤੇ ਸਰੋਕਾਰ’ ਵਿਸ਼ੇ ਉੱਤੇ ਭਾਸ਼ਨ ਕਰਵਾਇਆ ਗਿਆ। ਇਹ ਭਾਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਤੋਂ ਪੁੱਜੇ ਪ੍ਰੋ. ਜਗਰੂਪ ਸਿੰਘ ਸੇਖੋਂ ਨੇ ਦਿੱਤਾ। ਉਨ੍ਹਾਂ ਕਿਹਾ ਕਿ ਵਿਚਾਰਧਾਰਾ ਕਿਸੇ ਵੀ ਰਾਜਨੀਤੀ ਦੀ ਰੂਹ ਹੁੰਦੀ ਹੈ ਜੋ ਸਾਡੇ ਅਜੋਕੇ ਦੌਰ ਦੀ ਰਾਜਨੀਤੀ ਵਿੱਚੋਂ ਗੁਆਚਦੀ ਜਾ ਰਹੀ ਹੈ। ਅੱਜ ਦੀ ਰਾਜਨੀਤੀ, ਪਾਰਟੀ ਜਾਂ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਦੀ ਬਜਾਏ ਸ਼ਖ਼ਸੀਅਤਾਂ ਨੂੰ ਮਜ਼ਬੂਤ ਕਰਨ ਵੱਲ ਰੁਚਿਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀਆਂ ਅਮੀਰ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਚਾਉਣ ਲਈ ਆਪੋ-ਆਪਣੇ ਹਿੱਸੇ ਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਾਜਨੀਤੀ ਵਿੱਚ ਆਏ ਨਿਘਾਰ ਕਾਰਨ ਆਮ ਲੋਕਾਂ ਦਾ ਲੋਕਤੰਤਰੀ ਸੰਸਥਾਵਾਂ ਵਿੱਚੋਂ ਵਿਸ਼ਵਾਸ ਉੱਠ ਰਿਹਾ ਹੈ। ਰਾਜਨੀਤੀ ਵਿੱਚ ਆਮ ਲੋਕਾਂ ਦੀ ਦਿਲਚਸਪੀ ਘਟ ਰਹੀ ਹੈ। ਸਾਖਰਤਾ ਦਰ ਵਿੱਚ ਵਾਧਾ ਹੋਣ ਦੇ ਬਾਵਜੂਦ ਵੋਟ ਭੁਗਤਾਨ ਦੀ ਦਰ ਵਿੱਚ ਕਟੌਤੀ ਹੋਣਾ ਇਸ ਗੱਲ ਦਾ ਹੀ ਸੰਕੇਤ ਹੈ। ਅੰਤ ਉੱਤੇ ਵਿਭਾਗ ਵੱਲੋਂ ਪ੍ਰੋ. ਜਗਰੂਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਜੀਤ ਪਾਲ ਸਿੰਘ, ਡਾ. ਪੂਜਾ ਸ਼ਰਮਾ, ਡਾ. ਰਾਕੇਸ਼ ਕੁਮਾਰ ਖੁਰਾਣਾ, ਡਾ. ਹਰਸੰਗੀਤਪਾਲ ਕੌਰ ਆਦਿ ਹਾਜ਼ਰ ਰਹੇ।

Advertisement

Advertisement
Author Image

joginder kumar

View all posts

Advertisement
Advertisement
×