ਸੜਕਾਂ ਦੀ ਮੁਰੰਮਤ ’ਚ ਤੇਜ਼ੀ ਦੀ ਹਦਾਇਤ
ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੁਲਾਈ
ਸਿਟੀ ਬਿਊਟੀਫੁੱਲ ਚੰਡੀਗੜ੍ਹ ’ਚ ਪਿਛਲੇ ਦਨਿੀਂ ਪਏ ਭਾਰੀ ਮੀਂਹ ਕਰਕੇ ਸ਼ਹਿਰ ਦੀਆਂ ਸੜਕਾਂ ਦਾ ਕਾਫੀ ਨੁਕਸਾਨ ਹੋ ਗਿਆ ਸੀ। ਜੋ ਕਿ ਇਕ 10 ਦਨਿ ਬੀਤ ਜਾਣ ਦੇ ਬਾਵਜੂਦ ਪੂਰੀ ਤਰ੍ਹਾਂ ਲੀਹ ’ਤੇ ਨਹੀਂ ਆ ਸਕਿਆ ਹੈ। ਹਾਲਾਂਕਿ ਯੂਟੀ ਪ੍ਰਸ਼ਾਸਨ ਵੱਲੋਂ ਜ਼ਿਆਦਾਤਰ ਸੜਕਾਂ ਦੀ ਮੁਰੰਮਤ ਕਰਕੇ ਸ਼ੁਰੂ ਕਰ ਦਿੱਤੀ ਹੈ। ਅੱਜ ਯੂਟੀ ਦੇ ਮੁੱਖ ਇੰਜਨੀਅਰ ਸੀਬੀ ਓਝਾ ਨੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹਿਰ ਵਿੱਚ ਮੁਰੰਮਤ ਕੀਤੀ ਗਈ ਸੜਕਾਂ ਦਾ ਜਾਇਜ਼ਾ ਅਤੇ ਕੰਮ ’ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੁੱਖ ਤੌਰ ’ਤੇ ਬਾਪੂ ਧਾਮ ਕਲੋਨੀ ਤੋਂ ਮਨੀਮਾਜਰਾ ਵੱਲ ਜਾਣ ਵਾਲੇ ਪੁਲ, ਕਿਸ਼ਨਗੜ੍ਹ ਵਾਲੇ ਪੁਲ ਦਾ ਦੌਰਾ ਕੀਤਾ ਹੈ।
ਯੂਟੀ ਦੇ ਮੁੱਖ ਇੰਜਨੀਅਰ ਸੀਬੀ ਓਝਾ ਨੇ ਮੱਖਣਮਾਜਰਾ ’ਚ ਪੁਲ ਦੀ ਮੁਰੰਮਤ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੱਖਣਮਾਜਰਾ ਪੁਲ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰ ਦੀ ਹਦਾਇਤ ਦਿੱਤੀ ਤਾਂ ਜੋ ਪੁਲ ਨੂੰ ਲੋਕਾਂ ਲਈ ਜਲਦ ਖੋਲ੍ਹਿਆ ਜਾ ਸਕੇ। ਸ੍ਰੀ ਓਝਾ ਨੇ ਕਿਹਾ ਕਿ ਇੰਜਨੀਅਰਿੰਗ ਵਿਭਾਗ ਵੱਲੋਂ ਸ਼ਹਿਰ ਵਿੱਚ ਨੁਕਸਾਨੀ ਗਈ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਹੁਣ ਤੱਕ ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਦੀ ਮੁਰੰਮਤ ਹੋ ਚੁੱਕੀ ਹੈ, ਜਦੋਂ ਕਿ ਰਹਿੰਦੀ ਸੜਕਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ। ਨਗਰ ਨਿਗਮ ਵੱਲੋਂ ਸੁਖਨਾ ਚੋਅ ਵਿੱਚ ਵਾਧੂ ਪਾਣੀ ਆਉਣ ਕਰਕੇ ਇੰਡਸਟਰੀਅਲ ਏਰੀਆ ਵਿੱਚ ਸੀਟੀਯੂ ਵਰਕਸ਼ਾਪ ਦੇ ਨਜ਼ਦੀਕ ਸੜਕ ’ਚ ਪਏ ਪਾੜ ਦੀ ਮੁਰੰਮਤ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸੈਕਟਰ-14/15 ਵਾਲੀ ਸੜਕ ’ਤੇ ਪਾਣੀ ਦੀ ਪਾਈਪਲਾਈਨ ਦੇ ਹੋਏ ਨੁਕਸਾਨ ਦੀ ਮੁਰੰਮਤ ਦਾ ਕੰਮ ਵੀ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ।