ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਗਮ ਮੁਲਾਜ਼ਮਾਂ ਤੇ ਕੌਂਸਲਰਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ: ਮੇਅਰ

07:41 AM Sep 05, 2024 IST
ਖੇਡ ਮੁਕਾਬਲੇ ਦੇ ਜੇਤੂ ਨੂੰ ਇਨਾਮ ਦਿੰਦੇ ਹੋਏ ਮੇਅਰ ਕੁਲਦੀਪ ਕੁਮਾਰ ਤੇ ਹੋਰ।

ਮੁਕੇਸ਼ ਕੁਮਾਰ
ਚੰਡੀਗੜ੍ਹ, 4 ਸਤੰਬਰ
ਚੰਡੀਗੜ੍ਹ ਨਗਰ ਨਿਗਮ ਅਗਲੇ ਮਹੀਨੇ ਅਕਤੂਬਰ ਤੋਂ ਆਪਣੇ ਕਰਮਚਾਰੀਆਂ ਅਤੇ ਕੌਂਸਲਰਾਂ ਵਿਚਕਾਰ ਤਿਮਾਹੀ ਖੇਡ ਮੁਕਾਬਲੇ ਕਰਵਾਏਗਾ। ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਇਹ ਐਲਾਨ ਕਰਦਿਆਂ ਸ਼ਹਿਰ ਦੇ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਕਰਮਚਾਰੀਆਂ ਨੂੰ ਤਣਾਅ ਮੁਕਤ ਕਰਦੀਆਂ ਹਨ, ਸਗੋਂ ਉਨ੍ਹਾਂ ਦੀ ਸਿਹਤ ਲਈ ਵੀ ਵਧੀਆ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਏਜੰਡਾ ਆਉਣ ਵਾਲੀ ਜਨਰਲ ਹਾਊਸ ਦੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਅੰਤਿਮ ਫ਼ੈਸਲਾ ਲਿਆ ਜਾ ਸਕੇ ਕਿ ਹਰ ਤਿੰਨ ਮਹੀਨਿਆਂ ਬਾਅਦ ਨਗਰ ਨਿਗਮ ਚੰਡੀਗੜ੍ਹ ਦੇ ਕੌਂਸਲਰਾਂ ਅਤੇ ਕਰਮਚਾਰੀਆਂ ਵਿੱਚ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਵੱਖ-ਵੱਖ ਖੇਡਾਂ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਾਵੇਗਾ ਅਤੇ ਟੂਰਨਾਮੈਂਟ ਦੌਰਾਨ ਕੋਚਾਂ ਵੱਲੋਂ ਕਰਮਚਾਰੀਆਂ ਨੂੰ ਯੋਗ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੰਘੀ 30 ਅਗਸਤ ਨੂੰ ਭਾਰਤ ਦੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਨਿਗਮ ਚੰਡੀਗੜ੍ਹ ਵੱਲੋਂ ਸੈਕਟਰ 7 ਸਥਿਤ ਖੇਡ ਸਟੇਡੀਅਮ ਵਿਖੇ ਖੇਡ ਮੁਕਾਬਲੇ ਕਰਵਾਏ ਗਏ ਸਨ। ਮੇਅਰ ਅਤੇ ਜੁਆਇੰਟ ਕਮਿਸ਼ਨਰ ਈਸ਼ਾ ਕੰਬੋਜ ਨੇ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ 100 ਮੀਟਰ ਦੌੜ, 400 ਮੀਟਰ ਦੌੜ ਪੁਰਸ਼ ਅਤੇ ਮਹਿਲਾ ਵਰਗ, ਵਾਲੀਬਾਲ, ਬੈਡਮਿੰਟਨ, ਰੱਸਾਕਸ਼ੀ, ਸ਼ਤਰੰਜ ਅਤੇ ਕੈਰਮ ਸਣੇ ਵੱਖ-ਵੱਖ ਖੇਡਾਂ ਦੇ ਜੇਤੂਆਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦਿੱਤੇ।

Advertisement

Advertisement