For the best experience, open
https://m.punjabitribuneonline.com
on your mobile browser.
Advertisement

ਦਰੋਣਾਚਾਰੀਆ ਸਟੇਡੀਅਮ ਵਿੱਚ ਖੇਡ ਮੁਕਾਬਲੇ ਕਰਵਾਏ

08:53 AM Mar 08, 2024 IST
ਦਰੋਣਾਚਾਰੀਆ ਸਟੇਡੀਅਮ ਵਿੱਚ ਖੇਡ ਮੁਕਾਬਲੇ ਕਰਵਾਏ
ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਜੋਗਿੰਦਰ ਸਿੰਘ ਤੇ ਹੋਰ। -ਫੋਟੋ: ਸਤਨਾਮ ਸਿੰਘ
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 7 ਮਾਰਚ
ਸਰਕਾਰੀ ਬਹੁਤਕਨੀਕੀ ਕਾਲਜ ਉਮੜੀ ਵੱਲੋਂ ਦਰੋਣਾਚਾਰੀਆ ਸਟੇਡੀਅਮ ਵਿੱਚ ਦੋ ਰੋਜ਼ਾ ਖੇਡ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧੀ ਸੰਸਥਾ ਦੇ ਪ੍ਰਿੰਸੀਪਲ ਜੋਗਿੰਦਰ ਸਿੰਘ ਨੇ ਦੱਸਿਆ ਕਿ ਖੇਡ ਮੇਲੇ ਵਿਚ ਜ਼ਿਲ੍ਹਾ ਖੇਡ ਅਧਿਕਾਰੀ ਮਨੋਜ ਕੁਮਾਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਖੇਡਾਂ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ। ਖੇਡਾਂ ਨਾਲ ਜਿਥੇ ਸਰੀਰਕ ਤੇ ਬੌਧਿਕ ਵਿਕਾਸ ਹੁੰਦਾ ਹੈ ਤੇ ਉਥੇ ਹੀ ਅਨੁਸ਼ਾਸਨ ਵਿਚ ਰਹਿਣ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਤੋਂ ਪਹਿਲਾਂ ਖਿਡਾਰੀਆਂ ਨੇ ਮਾਰਚ ਪਾਸਟ ਕਰ ਉਨ੍ਹਾਂ ਨੂੰ ਸਲਾਮੀ ਦਿੱਤੀ ਤੇ ਖੇਡਾਂ ਵਿਚ ਸੱਚੇ ਦਿਲੋਂ ਭਾਗ ਲੈਣ ਦੀ ਸਹੁੰ ਚੁੱਕੀ। ਪ੍ਰਿੰਸੀਪਲ ਜੋਗਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸਟੇਡੀਅਮ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਖੇਡ ਅਥਾਰਟੀ ਦਾ ਧੰਨਵਾਦ ਕੀਤਾ। ਖੇਡਾਂ ਵਿਚ ਲੜਕਿਆਂ ਦੀ 100 ਮੀਟਰ ਦੀ ਦੌੜ ਵਿਚ ਨਿਤਿਨ ਨੇ ਪਹਿਲਾ, ਮਹੇਸ਼ ਨੇ ਦੂਜਾ, ਸਮਨ ਕੁਮਾਰ ਨੇ ਤੀਜਾ, ਲੜਕੀਆਂ ਦੀ 100 ਮੀਟਰ ਦੀ ਦੌੜ ਵਿਚ ਰਮਸ਼ਾ ਨੇ ਪਹਿਲਾ, ਕਾਜਲ ਨੇ ਦੂਜਾ ਤੇ ਨੇਹਾ ਨੇ ਤੀਜਾ, ਲੜਕਿਆਂ ਦੀ ਲੰਮੀ ਛਾਲ ਵਿਚ ਨਿਤਿਨ ਨੇ 5.21 ਮੀਟਰ ਦੀ ਛਾਲ ਨਾਲ ਪਹਿਲਾ ਤੇ ਲੜਕੀਆਂ ਵਿਚ ਕਾਜਲ ਨੇ 2.47 ਮੀਟਰ ਦੀ ਛਾਲ ਮਾਰ ਕੇ ਪਹਿਲਾ ਸਥਾਨ ਹਾਸਲ ਕੀਤਾ। ਬੱਚਿਆਂ ਦੇ ਨਾਲ ਸਟਾਫ ਮੈਂਬਰਾਂ ਨੇ ਵੀ ਖੇਡਾਂ ਵਿਚ ਹਿੱਸਾ ਲਿਆ। ਸਟਾਫ ਦੀ 100 ਮੀਟਰ ਦੀ ਦੌੜ ਵਿਚ ਸਨੀ ਬਰਾੜ ਤੇ ਤ੍ਰਿਪਤੀ ਨੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਧਾਨ ਸਪੋਰਟਸ ਕੰਵਲ ਸਚਦੇਵਾ ਨੇ ਸਮੂਹ ਸਟਾਫ ਮੈਂਬਰਾਂ, ਭਾਗੀਦਾਰਾਂ ਤੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਿੱਚ ਸਹਿਯੋਗ ਲਈ ਰਾਜੇਸ਼ ਕੁਮਾਰ, ਜਸਬੀਰ ਸਿੰਘ, ਰਾਮ ਲਾਲ ਦਾ ਧੰਨਵਾਦ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×