ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਡਾਂ ਨਾਲ ਨੌਜਵਾਨਾਂ ’ਚ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ: ਸਿੰਗਲਾ

08:42 AM Nov 25, 2024 IST
ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਜੌਹਰ ਦਿਖਾਉਂਦੇ ਹੋਏ ਪਹਿਲਵਾਨ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 24 ਨਵੰਬਰ
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਛੇਵੇਂ ਦਿਨ ਦੇ ਚੱਲ ਰਹੇ ਰਾਜ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਜਿੱਥੇ ਮਨੁੱਖ ਨੂੰ ਤੰਦਰੁਸਤ ਅਤੇ ਰੋਗ ਮੁਕਤ ਸਰੀਰ ਪ੍ਰਦਾਨ ਕਰਦੀਆਂ ਹਨ, ਉਥੇ ਹੀ ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ, ਜਿਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ 21-30 ਉਮਰ ਵਰਗ ਦੇ 57 ਕਿਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲਿਆਂ ’ਚ ਗੁਰਦਾਸਪੁਰ ਦੇ ਸਾਹਿਲ ਕੁਮਾਰ ਨੇ ਪਹਿਲਾ, ਫਾਜ਼ਿਲਕਾ ਦੇ ਅਜੇ ਕੁਮਾਰ ਨੇ ਦੂਜਾ, ਕਪੂਰਥਲਾ ਦੇ ਅਰਸ਼ਦੀਪ ਭਾਰਤੀ ਅਤੇ ਫਤਿਹਗੜ੍ਹ ਸਾਹਿਬ ਦੇ ਧਰਮਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸ਼ਾਹਬਾਜ ਸਿੰਘ ਸਿੱਧੂ, ਭਰਪੂਰ ਸਿੰਘ ਬਰਾੜ, ਕੋਚ ਸ਼ਾਲੂ, ਏਕਮ ਸਿੰਘ, ਰਾਮਨਾਥ ਸਿੰਘ ਧੀਰਾ, ਸੰਗਰਮਾਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement