ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਸਾ ਕਾਲਜ ਵਿੱਚ ਖੇਡ ਦਿਵਸ ਮਨਾਇਆ

07:46 AM Aug 30, 2024 IST
ਸਮਾਗਮ ਦੌਰਾਨ ਵਿਦਿਆਰਥਣਾਂ ਨਾਲ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ। -ਫੋਟੋ: ਬਸਰਾ

ਲੁਧਿਆਣਾ

Advertisement

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵਿਮੈੱਨ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਵੱਲੋਂ ਐੱਨਐੱਸਐੱਸ ਯੂਨਿਟ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਕੌਮੀ ਖੇਡ ਦਿਵਸ ਮਨਾਇਆ ਗਿਆ। ਸਰੀਰਕ ਸਿੱਖਿਆ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਪਰਮਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਰੌਮਾਂਚਕ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ’ਚ ਵਾਕ ਦੌੜ, ਬੋਰੀ ਦੌੜ, ਨਿੰਬੂ ਦੌੜ, ਰੱਸਾ-ਕਸ਼ੀ ਤੇ ਟੇਬਲ ਟੈਨਿਸ ਆਦਿ ਮੁਕਾਬਲੇ ਸ਼ਾਮਲ ਸਨ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਦਿਨ ਭਰ ਵੱਖ-ਵੱਖ ਗਤੀਵਿਧੀਆਂ ਵਿੱਚ ਵੀ ਭਾਗ ਲਿਆ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਪਾਲਣਾ ਕਰਨ ਦਾ ਪ੍ਰਣ ਲਿਆ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਲਈ ਵਿਭਾਗ ਦੀ ਟੀਮ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ

Advertisement
Advertisement