ਹਾਕੀ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ
11:13 AM Sep 21, 2024 IST
Advertisement
ਭਗਤਾ ਭਾਈ
Advertisement
ਮਾਤਾ ਗੁਰਪਾਲ ਕੌਰ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਹਾਕੀ ਨਾਲ ਸਬੰਧਤ ਸਾਮਾਨ ਵੰਡਿਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ, ਪ੍ਰਿੰਸੀਪਲ ਰਮਨ ਕੁਮਾਰ, ਹਾਕੀ ਕੋਚ ਭੁਪਿੰਦਰ ਸਿੰਘ ਤੇ ਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਚੇਅਰਮੈਨ ਖੁਸ਼ਵੰਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਹੋਈਆਂ 68ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਅਕੈਡਮੀ ਦੀਆਂ ਹਾਕੀ ਦੀਆਂ ਤਿੰਨ ਟੀਮਾਂ ਅੰਡਰ-14 ਲੜਕੇ ਤੇ ਲੜਕੀਆਂ ਤੋਂ ਅੰਡ-17 ਲੜਕਿਆਂ ਨੇ ਸੋਨ ਤਗ਼ਮੇ ਹਾਸਲ ਕੀਤੇ ਹਨ। ਸਟੇਜ ਅਮਨਦੀਪ ਕੌਰ ਨੇ ਚਲਾਈ। -ਪੱਤਰ ਪ੍ਰੇਰਕ
Advertisement
Advertisement