ਮਾਤਾ ਗੁਜਰੀ ਸਕੂਲ ਵਿੱਚ ਖੇਡ ਸਮਾਗਮ ਸ਼ੁਰੂ
08:56 AM Dec 20, 2024 IST
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 19 ਦਸੰਬਰ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿੱਚ ਦੋ ਦਿਨਾਂ ਸਾਲਾਨਾ ਖੇਡ ਸਮਾਗਮ ਦਾ ਆਗਾਜ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਛੋਟੇ ਬੱਚਿਆਂ ਵੱਲੋਂ ਸਵਾਗਤੀ ਗੀਤ ਗਾ ਕੇ ਕੀਤੀ ਗਈ। ਇਸ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਕਵੀਸ਼ਰੀ ਵੀ ਗਾਈ ਗਈ। ਵਿਦਿਆਰਥੀਆਂ ਨੇ ਯੋਗ ਕਰ ਕੇ ਤੰਦਰੁਸਤ ਰਹਿਣ ਦਾ ਸੰਦੇਸ਼ ਦਿੱਤਾ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਬੱਚਿਆਂ ਅੰਦਰ ਸਹਿਣਸ਼ੀਲਤਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖੇਡਾਂ ਵਿੱਚ ਭਾਗ ਲੈ ਰਹੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਅਨਿੱਖੜਵਾਂ ਅੰਗ ਹਨ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਤਰਨਦੀਪ ਅਰੋੜਾ, ਅਕਾਦਮਿਕ ਨਿਰਦੇਸ਼ਕ ਤੇਜਿੰਦਰ ਕੌਰ ਅਤੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Advertisement
Advertisement