For the best experience, open
https://m.punjabitribuneonline.com
on your mobile browser.
Advertisement

ਅਕਾਲ ਕਾਲਜ ਵਿੱਚ ਖੇਡ ਸਮਾਗਮ ਸ਼ੁਰੂ

07:56 AM Mar 14, 2024 IST
ਅਕਾਲ ਕਾਲਜ ਵਿੱਚ ਖੇਡ ਸਮਾਗਮ ਸ਼ੁਰੂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 13 ਮਾਰਚ
ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵੱਲੋਂ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਹੇਠ ਕਨਵੀਨਰ ਡਾ. ਦੇਵਰਾਜ ਅਤਰੀ ਅਤੇ ਕੋ-ਕਨਵੀਨਰ ਡਾ. ਸਤਿੰਦਰ ਪਾਲ ਦੀ ਦੇਖ ਰੇਖ ਹੇਠ ਸਾਲਾਨਾ ਅਥਲੈਟਿਕਸ ਮੀਟ ਦਾ ਆਗਾਜ਼ ਹੋ ਗਿਆ ਹੈ। ਖੇਡਾਂ ਦਾ ਉਦਘਟਨ ਮੁੱਖ ਮਹਿਮਾਨ ਏਸ਼ੀਅਨ ਅਥਲੀਟ ਕਿਰਪਾਲ ਸਿੰਘ ਬਾਠ ਨੇ ਕਾਲਜ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਣ ਉਪਰੰਤ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ ਅਤੇ ਡਾ. ਵਿਜੈ ਪਲਾਹਾ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਗੀਤਾ ਠਾਕੁਰ ਨੇ ਕਾਲਜ ਦੀਆਂ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ। ਇਸ ਮੌਕੇ ਮੁਕਾਬਲਿਆਂ ਵਿੱਚ 800 ਮੀਟਰ ਦੌੜਾਂ ਵਿਚ ਹਰਪ੍ਰੀਤ ਸਿੰਘ, ਹਰਮਨ ਸਿੰਘ ਅਤੇ ਸੁਖਜੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਲੜਕੀਆਂ ਵਿਚ ਰਮਨਦੀਪ ਕੌਰ, ਦੀਆ ਰਾਣਾ ਅਤੇ ਅਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਲੰਮੀ ਛਾਲ ਵਿਚ ਗੁਰਦੀਪ ਸਿੰਘ, ਆਸਿਫ ਅਤੇ ਮਨਵਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਮੰਚ ਸੰਚਾਲਨ ਪ੍ਰੋ. ਸੋਹਨਦੀਪ ਸਿੰਘ ਜੁਗਨੂੰ ਅਤੇ ਪ੍ਰੋਫੈਸਰ ਰਣਧੀਰ ਸ਼ਰਮਾ ਨੇ ਕੀਤਾ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।

Advertisement

ਕਾਲਜ ਵਿੱਚ ਅਥਲੈਟਿਕ ਮੀਟ ਕਰਵਾਈ

ਸੰਦੌੜ (ਪੱਤਰ ਪ੍ਰੇਰਕ): ਡਾਇਰੈਕਟਰ ਡਾ. ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿੱਚ ਅਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਡਾ. ਪੁਨੀਤ ਅਮਨਦੀਪ ਕੌਰ ਸੋਹੀ ਪ੍ਰਿੰਸੀਪਲ ਮਾਡਰਨ ਸੈਕੂਲਰ ਪਬਲਿਕ ਸਕੂਲ ਅਤੇ ਭਾਨੁਜ ਕਸ਼ਪ ਨਹਿਰੂ ਯੁਵਾ ਕੇਂਦਰ ਸੰਗਰੂਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਵਿਦਿਆਰਥਣਾਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਚਾਟੀ ਦੌੜ, 100 ਮੀਟਰ ਦੌੜ, 200 ਮੀਟਰ ਦੌੜ ਆਦਿ ਵਿਚ ਭਾਗ ਲਿਆ। ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਅੰਤ ਵਿਚ ਆਏ ਹੋਏ ਮਹਿਮਾਨਾਂ ਅਤੇ ਪ੍ਰਿੰਸੀਪਲ ਡਾ. ਨੀਤੂ ਸੁਠੀ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ।

Advertisement
Author Image

sukhwinder singh

View all posts

Advertisement
Advertisement
×