ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਥਲੇਸ ਵਿੱਚ ਖੇਡ ਮੇਲਾ

07:47 AM Mar 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਮਸਤੂਆਣਾ ਸਾਹਿਬ, 27 ਮਾਰਚ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵੱਲੋਂ ਹੋਲਾ ਮਹੱਲਾ ਦੇ ਸਬੰਧ ਵਿੱਚ ਪਰਿਵਾਰ ਦਿਵਸ ਮੌਕੇ ਖੇਡ ਮੇਲਾ ਪਿੰਡ ਥਲੇਸ ਦੇ ਪਾਰਕ ਵਿੱਚ ਕਰਵਾਇਆ ਗਿਆ। ਡਿਪਟੀ ਡਾਇਰੈਕਟਰ ਅਜਮੇਰ ਸਿੰਘ, ਡਿਪਟੀ ਚੀਫ਼ ਆਰਗੇਨਾਈਜ਼ਰ ਲਾਭ ਸਿੰਘ, ਜ਼ੋਨਲ ਸਕੱਤਰ ਕੁਲਵੰਤ ਸਿੰਘ ਨਾਗਰੀ ਤੇ ਐਡੀਸ਼ਨਲ ਚੀਫ਼ ਸਕੱਤਰ ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ ਰੇਖ ਹੇਠ ਹੋਏ ਖੇਡ ਮੇਲੇ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਸ਼ਬਦ ਦੇ ਗਾਇਨ ਤੋਂ ਬਾਅਦ ਖਿਡਾਰੀਆਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਨਿਸ਼ਾਨ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਖੇਡ ਮੇਲੇ ’ਚ ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਮੁੱਖ ਮਹਿਮਾਨ ਅਤੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਮਸਤੂਆਣਾ ਸਾਹਿਬ ਅਤੇ ਮਲਕੀਤ ਸਿੰਘ ਚੰਗਾਲ ਮੈਂਬਰ ਐਸਜੀਪੀਸੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਭੁਪਾਲ ਵਿੱਚ ਹੋਈ ਅੰਤਰ ਯੂਨੀਵਰਸਿਟੀ ਗਤਕਾ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਦੀ ਜੇਤੂ ਪਿੰਡ ਚੱਠੇ ਸੇਖਵਾਂ ਦੀ ਖਿਡਾਰਣ ਕੋਮਲਪ੍ਰੀਤ ਕੌਰ ਨੂੰ ਸਟੱਡੀ ਸਰਕਲ ਵੱਲੋਂ ‘ਮਾਈ ਭਾਗੋ ਐਵਾਰਡ’ ਨਾਲ ਸਨਮਾਨਿਤ ਕੀਤਾ। ਸ਼ਹੀਦ ਯੁਵਕ ਕਲੱਬ ਥਲੇਸਾਂ ਵੱਲੋਂ ਗੱਗੀ ਸਿੰਘ ਪ੍ਰਧਾਨ ਅਤੇ ਬੂਟਾ ਸਿੰਘ ਦੀ ਅਗਵਾਈ ਵਿੱਚ ਰਿਫਰੈਸ਼ਮੈਂਟ, ਲੰਗਰ ਦੀ ਸੇਵਾ ਕੀਤੀ ਗਈ।

Advertisement

Advertisement
Advertisement