ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਡਾਂ ਵਤਨ ਪੰਜਾਬ ਦੀਆਂ: ਅਧਿਆਪਕਾਂ ਲਈ ਡਰੈੱਸ ਕੋਡ ਲਾਗੂ ਕਰਨ ਦਾ ਵਿਰੋਧ

08:51 AM Aug 29, 2023 IST

ਮਨੋਜ ਸ਼ਰਮਾ
ਬਠਿੰਡਾ, 28 ਅਗਸਤ
ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਮੌਕੇ ਬਠਿੰਡਾ ਜ਼ਿਲ੍ਹੇ ਦੇ ਸਮੂਹ ਡੀਪੀ ਅਤੇ ਪੀਟੀ ਅਧਿਆਪਕਾਂ ਲਈ ਸਮਾਗਮਾਂ ’ਚ ਸ਼ਿਰਕਤ ਕਰਨ ਮੌਕੇ ਲਾਗੂ ਗਏ ਡਰੈੱਸ ਕੋਡ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਅਧਿਆਪਕ ਜਥੇਬੰਦੀਆਂ ਨੇ ਡਰੈੱਸ ਕੋਡ ਲਗੂ ਕਰਨ ਦਾ ਵਿਰੋਧ ਕਰਦਿਆਂ ਇਸ ਨੂੰ ਗਲਤ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਡੀਪੀ ਅਤੇ ਪੀਟੀ ਅਧਿਆਪਕਾਂ ਨੂੰ ਚਿੱਟੀ ਕਮੀਜ਼, ਗਰੇਅ ਪੈਂਟ ਅਤੇ ਗੁਲਾਬੀ ਪੱਗ ਬੰਨ੍ਹਣ ਲਈ ਕਿਹਾ ਗਿਆ ਹੈ ਤੇ ਮਹਿਲਾ ਸਟਾਫ਼ ਨੂੰ ਚਿੱਟੇ ਸੂਟ ਪਾ ਕੇ ਖੇਡ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਹਦਾਇਤ ਕੀਤੀ ਗਈ ਹੈ।
ਭਾਵੇਂ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਸਟੇਡੀਅਮ ਸੱਦਣ ਦੇ ਵਿਰੋਧ ਮਗਰੋਂ ਫ਼ੈਸਲਾ ਵਾਪਸ ਲਿਆ ਗਿਆ ਹੈ ਪਰ ਜਾਣਕਾਰੀ ਇਹ ਵੀ ਹੈ ਕਿ ਅਧਿਆਪਕਾਂ ਦੀਆਂ ਲਿਸਟਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਪੁੱਜ ਚੁੱਕੀਆਂ ਹਨ। ਗੌਰਤਲਬ ਹੈ ਕਿ ਭਲਕੇ ਬਠਿੰਡਾ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਹੋਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਗਮ ਵਿੱਚ ਅਧਿਆਪਕਾਂ ਦੀ ਭਰਵੀਂ ਹਾਜ਼ਰੀ ਲਗਵਾਉਣ ਲਈ ਸਾਰੇ ਸਰਕਾਰੀ, ਨਿੱਜੀ ਅਤੇ ਏਡਿਡ ਸਕੂਲਾਂ ਦੇ ਸਟਾਫ਼ ਨੂੰ ਖੇਡ ਸਮਾਗਮ ’ਚ ਹਾਜ਼ਰ ਹੋਣ ਦੀ ਹਦਾਇਤ ਕੀਤੀ ਹੈ। ਏਡੀਸੀ (ਵਿਕਾਸ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਅਧਿਆਪਕਾਂ ਨੂੰ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਕੂਲ ਦੇ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਦੀ ਜ਼ਿੰਮੇਵਾਰੀਆਂ ਵੀ ਲਾਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਰਾਬਤਾ ਨਹੀਂ ਹੋ ਸਕਿਆ।

Advertisement

ਸਿਰਫ਼ ਸਥਾਨਕ ਸਕੂਲੀ ਅਧਿਆਪਕਾਂ ਨੂੰ ਹੀ ਸੱਦਿਆ ਗਿਐ: ਡੀਡੀਈਓ

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦਾ ਕਹਿਣਾ ਹੈ ਕਿ ਸਮੂਹ ਜ਼ਿਲ੍ਹੇ ਦੇ ਸਟਾਫ਼ ਵਾਲੀ ਲੈਟਰ ਗ਼ਲਤੀ ਨਾਲ ਪਾ ਦਿੱਤੀ ਗਈ ਸੀ ਜਿਸ ਦੀ ਦਰੁੱਸਤੀ ਕਰ ਦਿੱਤੀ ਗਈ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਸਿਰਫ਼ ਬਠਿੰਡਾ ਸ਼ਹਿਰ ਦੇ ਸਥਾਨਕ ਸਕੂਲੀ ਅਧਿਆਪਕਾਂ ਨੂੰ ਹੀ ਸੱਦਿਆ ਗਿਆ ਹੈ। \

ਫਾਜ਼ਿਲਕਾ ਵਿੱਚ ਮਸ਼ਾਲ ਮਾਰਚ ਦਾ ਸਵਾਗਤ

ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਇਸ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਿਜਾਈ ਜਾ ਰਹੀ ਮਸ਼ਾਲ ਦਾ ਇੱਥੇ ਜ਼ਿਲ੍ਹਾ ਫਾਜਿਲਕਾ ਪਹੁੰਚਣ ’ਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਨੂੰ ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਫਾਜਿਲਕਾ ਦੀ ਹੱਦ ਉੱਤੇ ਗੁਰੂਹਰਸਹਾਏ ਤੋਂ ਰਸੀਵ ਕੀਤਾ ਗਿਆ ਅਤੇ ਜਲਾਲਾਬਾਦ ਤੋਂ ਹੁੰਦੇ ਹੋਏ ਫਾਜ਼ਿਲਕਾ ਵਿੱਚ ਬਾਅਦ ਦੁਪਹਿਰ ਸਪੁਰਦ ਕੀਤਾ ਗਿਆ। ਮਸ਼ਾਲ ਮਾਰਚ ਦੇ ਫਾਜ਼ਿਲਕਾ ਪੁੱਜਣ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਰੱਖੇ ਸਾਦੇ ਸਮਾਗਮ ਨੂੰ ਵਿਧਾਇਕ ਸ੍ਰੀ ਸਵਨਾ ਨੇ ਸੰਬੋਧਨ ਕੀਤਾ। ਇਸ ਮੌਕੇ ਨੌਜਵਾਨਾਂ ਵੱਲੋਂ ਮਸ਼ਾਲ ਮਾਰਚ ਦੀ ਆਮਦ ’ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Advertisement

Advertisement