ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

07:37 AM May 30, 2024 IST
ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡਦੇ ਹੋਏ ਸਮਾਜ ਸੇਵੀ ਭੁਪਿੰਦਰ ਸਿੰਘ ਤੇ ਹੋਰ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਮਈ
ਸਮਾਜ ਸੇਵੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਖੇਡ ਪ੍ਰਤਿਭਾ ਨੂੰ ਨਿਖਾਰਨ ਤੇ ਖਿਡਾਰੀਆਂ ਨੂੰ ਖੇਡ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਸਮਾਜ ਸੇਵੀ ਡਾ. ਭੁਪਿੰਦਰ ਸਿੰਘ ਅਤੇ ਸਾਵਨ ਮੋਰਖੀ ਸਥਾਨਕ ਦਰੋਣਾਚਾਰੀਆ ਸਟੇਡੀਅਮ ਵਿਚ ਹਾਕੀ ਦਾ ਸਾਮਾਨ ਦੇਣ ਤੋਂ ਬਾਅਦ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਪਹੁੰਚਣ ਵਾਲਾ ਵਿਅਕਤੀ ਨਾ ਸਿਰਫ ਤੰਦਰੁਸਤ ਰਹਿੰਦਾ ਹੈ ਸਗੋਂ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਉਤਸ਼ਾਹ ਨੂੰ ਵੀ ਕਾਇਮ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜਿੱਤ ਜਾਂ ਹਾਰ ਦੀ ਪ੍ਰਵਾਹ ਕੀਤੇ ਬਗੈਰ ਖੇਡਾਂ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਮੇਂ ਸਮੇਂ ’ਤੇ ਹਰ ਪਖੋਂ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉੁਹ ਵਧੀਆ ਖੇਡ ਕੇ ਦੇਸ਼ ਲਈ ਤਗਮੇ ਜਿੱਤ ਸਕਣ। ਹਾਕੀ ਦੇ ਮੁੱਖ ਕੋਚ ਗੁਰਵਿੰਦਰ ਸਿੰਘ ਨੇ ਖਿਡਾਰੀਆਂ ਨੂੰ ਕਿੱਟਾਂ ਦੇਣ ਲਈ ਸਮਾਜ ਸੇਵੀ ਭੁਪਿੰਦਰ ਸਿੰਘ ਤੇ ਸਾਵਨ ਮੋਰਖੀ ਦਾ ਧੰਨਵਾਦ ਕੀਤਾ। ਇਸ ਦੌਰਾਨ ਇਨ੍ਹਾਂ ਨੇ ਹੋਰਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਚ ਨਰਿੰਦਰ ਠਾਕੁਰ, ਸੁਦੇਸ਼ ਸ਼ਰਮਾ, ਸੋਹਨ ਲਾਲ ਤੇ ਹੋਰ ਕੋਚ
ਮੌਜੂਦ ਸਨ।

Advertisement

Advertisement