ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
10:12 AM Nov 28, 2024 IST
Advertisement
ਟਾਂਡਾ:
Advertisement
ਇੱਥੇ ਟਾਂਡਾ ਯੂਨਾਈਟਿਡ ਸਪੋਰਟਸ ਕਲੱਬ ਵੱਲੋਂ ਇਲਾਕੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਵਿੱਚ ਪਰਵਾਸੀ ਪੰਜਾਬੀ ਖੇਡ ਪ੍ਰਮੋਟਰ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ । ਪ੍ਰਧਾਨ ਗੁਰਸੇਵਕ ਮਾਰਸ਼ਲ, ਰਾਕੇਸ਼ ਬਿੱਟੂ, ਸੁਖਬੀਰ ਸਿੰਘ ਦੀ ਅਗਵਾਈ ਹੇਠ ਅੱਜ ਸਕੂਲ ਆਫ਼ ਐਮੀਨੈਂਸ ਦੇ ਗਰਾਊਂਡ ਵਿਚ ਪਰਵਾਸੀ ਪੰਜਾਬੀ ਹੈਪੀ ਗੁਰਾਇਆ ਅਤੇ ਕਾਲੀ ਜਰਮਨੀ ਵੱਲੋਂ ਕਲੱਬ ਦੇ ਸੀਨੀਅਰ ਅਤੇ ਜੂਨੀਅਰ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ। ਉਨ੍ਹਾਂ 3 ਅਤੇ 4 ਦਸੰਬਰ ਨੂੰ ਕਲੱਬ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਲਈ ਵੀ ਮਦਦ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਧਾਨ ਮਾਰਸ਼ਲ ਨੇ ਕਿੱਟਾਂ ਦੇਣ ਲਈ ਪਰਵਾਸੀਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement