For the best experience, open
https://m.punjabitribuneonline.com
on your mobile browser.
Advertisement

ਬਾਜ਼ੀਗਰ ਬਸਤੀ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

06:53 AM Oct 23, 2024 IST
ਬਾਜ਼ੀਗਰ ਬਸਤੀ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ
ਕਿੱਟਾਂ ਵੰਡਦੇ ਹੋਏ ਵਿਜੇ ਕੁਮਾਰ ਤੇ ਸਤੀਸ਼ ਕੁਮਾਰ ਬਿੱਟੂ। -ਫੋਟੋ: ਜਗਮੋਹਨ ਸਿੰਘ
Advertisement

ਘਨੌਲੀ: ਇੱਥੋਂ ਨੇੜਲੇ ਪਿੰਡ ਮਕੌੜੀ ਖੁਰਦ ਵਿੱਚ ਦਸਮੇਸ਼ ਯੂਥ ਕਲੱਬ ਬਾਜ਼ੀਗਰ ਬਸਤੀ ਮਕੌੜੀ ਖੁਰਦ ਦੇ ਨੌਜਵਾਨਾਂ ਨੂੰ ਬਾਜ਼ੀਗਰ ਭਾਈਚਾਰੇ ਨਾਲ ਸਬੰਧਤ ਸਮਾਜ ਸੇਵੀ ਭਰਾਵਾਂ ਵਿਜੇ ਕੁਮਾਰ ਤੇ ਸਤੀਸ਼ ਕੁਮਾਰ ਵੱਲੋਂ ਨਿਸ਼ੂ ਰੂਪਨਗਰ ਦੇ ਸਹਿਯੋਗ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਕਲੱਬ ਦੇ ਪ੍ਰਧਾਨ ਤੇ ਨਵੇਂ ਚੁਣੇ ਪੰਚਾਇਤ ਮੈਂਬਰ ਜਸਪਾਲ ਸਿੰਘ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਪਿੰਡ ਦੇ ਨੌਜਵਾਨਾਂ ਨੂੰ ਵਿਜੇ ਕੁਮਾਰ, ਸਤੀਸ਼ ਕੁਮਾਰ ਅਤੇ ਨਿਸ਼ੂ ਵੱਲੋਂ ਜਰਸੀਆਂ, ਨੈੱਟ, ਫੁੱਟਬਾਲਾਂ ਤੇ ਖੇਡਾਂ ਨਾਲ ਸਬੰਧਤ ਹੋਰ ਸਾਮਾਨ ਦੀਆਂ ਪੂਰੇ ਟੀਮ ਮੈਂਬਰਾਂ ਨੂੰ ਕਿੱਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਬਚਨ ਰਾਮ, ਬਲਬੀਰ ਸਿੰਘ, ਸੁਰਿੰਦਰ ਸਿੰਘ ਛਿੰਦਾ, ਰਾਜ ਕੁਮਾਰ, ਜਸਵੀਰ ਸਿੰਘ ਤੇ ਰੋਸ਼ਨ ਲਾਲ ਆਦਿ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement