ਸਟੇਟ ਪਬਲਿਕ ਸਕੂਲ ’ਚ ਸਪੋਰਟਸ ਮੀਟ
08:53 AM Dec 21, 2024 IST
Advertisement
ਸ਼ਾਹਕੋਟ:
Advertisement
ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਜੂਨੀਅਰ ਸਪੋਰਟਸ ਮੀਟ ਕਰਵਾਈ ਗਈ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਸਪੋਰਟਸ ਮੀਟ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਅਨਮੋਲ ਸਿੰਘ ਨੇ ਕੀਤੀ। ਇਸ ਮੌਕੇ ਬੱਚਿਆਂ ਦੇ ਦੌੜ ਮੁਕਾਬਲੇ ਕਰਵਾਏ ਗਏ। ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਤਗਮੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement