ਸਪਰਿੰਗ ਡੇਲ ਸਕੂਲ ’ਚ ਸਪੋਰਟਸ ਮੀਟ ਸ਼ੁਰੂ
10:19 AM Dec 12, 2024 IST
ਲੁਧਿਆਣਾ:
Advertisement
ਸਪਰਿੰਗ ਡੇਲ ਪਬਲਿਕ ਸਕੂਲ ਅੱਜ ਤਿੰਨ ਰੋਜ਼ਾ ਸਾਲਾਨਾ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਏਸੀਪੀ ਲੁਧਿਆਣਾ ਗੁਰਦੇਵ ਸਿੰਘ ਵਾਲੀਆ ਤੇ ਵਿਸ਼ੇਸ਼ ਮਹਿਮਾਨ ਸੁਦਰਸ਼ਨ ਗੋਸਾਈਂ ਨੇ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਤੇ ਅਕਾਦਮਿਕ ਸਲਾਹਕਾਰ ਸੰਦੀਪ ਰੇਖੀ ਨੇ ਸਾਰਿਆਂ ਨੂੰ ਜੀ ਆਇਆਂ ਆਖੀ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ, ਉਪਰੰਤ ਸਾਰੀਆਂ ਸਖਸ਼ੀਅਤਾਂ ਨੇ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ। ਪਹਿਲੇ ਦਿਨ ਕਿੰਡਰਗਾਰਟਨ ਤੇ ਪਹਿਲੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਅੜਿੱਕਾ ਦੌੜ, ਬਟਰਫਲਾਈ ਦੌੜ, ਬਾਸਕਟ ਦੌੜ, ਮੰਕੀ ਦੌੜ, ਰੈਬਿਟ ਦੌੜ ਆਦਿ ਮੁਕਾਬਲੇ ਕਰਵਾਏ ਗਏ। ਜੇਤੂਆਂ ਨੂੰ ਤਗਮਿਆਂ ਨਾਲ ਨਿਵਾਜਿਆ ਗਿਆ। ਡਿਪਟੀ ਡਾਇਰੈਕਟਰ ਸੋਨੀਆ ਵਰਮਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। -ਖੇਤਰੀ ਪ੍ਰਤੀਨਿਧ
Advertisement
Advertisement