ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਡ ਮੰਤਰੀ ਵੱਲੋਂ ਹਰਲੀਨ ਦਿਓਲ ਅਤੇ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ

08:00 AM Jul 05, 2023 IST
ਚੰਡੀਗਡ਼੍ਹ ਵਿੱਚ ਤਗ਼ਮਾ ਜੇਤੂ ਖਿਡਾਰੀਆਂ ਨਾਲ ਖੇਡ ਮੰਤਰੀ ਮੀਤ ਹੇਅਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ’ਤੇ ਅੱਜ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਦੇ ਤਗ਼ਮਾ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ ਗਈ। ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ। ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਬੱਲਾ (ਬੈਟ) ਵੀ ਭੇਟ ਕੀਤਾ ਗਿਆ।
ਮੀਤ ਹੇਅਰ ਨੇ ਹਾਲ ਹੀ ਵਿੱਚ ਜਰਮਨੀ ਵਿੱਚ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿੱਚ ਤਗ਼ਮੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ਾਂ ਨੂੰ ਮਿਲ ਕੇ ਵਧਾਈ ਦਿੱਤੀ।
ਇਨ੍ਹਾਂ ਵਿੱਚ ਸਪੋਰਟਸ ਪਿਸਟਲ ਵਿੱਚ ਸੋਨ ਤਗ਼ਮਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਰਾਜਕੰਵਰ ਸੰਧੂ ਸ਼ਾਮਲ ਸਨ। ਉਨ੍ਹਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਸਨ। ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

Advertisement

Advertisement
Tags :
ਹਰਲੀਨਦਿਓਲਨਿਸ਼ਾਨੇਬਾਜ਼ਾਂਮੰਤਰੀਮੁਲਾਕਾਤਵੱਲੋਂ